ਲੁਧਿਆਣਾ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 24 ਮਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਐਕਸ਼ਨ ਲੈਂਦੇ ਰੁਪਿੰਦਰ ਸਿੰਘ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਸਿਟੀ ( ਦਿਹਾਤੀ ), ਮਨਦੀਪ ਸਿੰਘ ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜ਼ੋਨ-4, ਜਸਬਿੰਦਰ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ ਅਤੇ ਬਲਵਿੰਦਰ ਕੌਰ ਇੰਸਪੈਕਟਰ ਮੁੱਖ ਅਫ਼ਸਰ ਥਾਣਾ ਜਮਾਲਪੁਰ ਲੁਧਿਆਣਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਕੋਸੋ ਉਪਰੇਸ਼ਨ ਤਹਿਤ ਕਰਵਾਈ ਕਰਦੇ ਹੋਏ ਲੁਧਿਆਣਾ ਸ਼ਹਿਰ ਵਿਖੇ ਨਸ਼ਾ ਵੇਚਣ ਦੀਆ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ ਥਾਣਾ ਜਮਾਲਪੁਰ ਲੁਧਿਆਣਾ ਦੇ ਅਧੀਨ ਪੈਂਦੀ ਚੌਕੀ ਮੁੰਡੀਆ ਕਲਾਂ ਦੀ ਪੁਲਿਸ ਟੀਮ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਨਸ਼ਾ ਹੈਰੋਇਨ ਵੇਚਣ ਵਾਲੇ 1 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ
ਮਿਤੀ 23-05-2025 ਨੂੰ ਗਸ਼ਤ ਦੌਰਾਨ ਕੋਸੋ ਓਪਰੇਸ਼ਨ ਤਹਿਤ ਸਰਚ ਕਰਦੇ ਸਮੇਂ ਥਾਣਾ ਜਮਾਲਪੁਰ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਪਰ ਇੱਕ ਨੌਜਵਾਨ ਲੜਕੇ ਜਤਿੰਦਰ ਕੁਮਾਰ ਪੁੱਤਰ ਰਜਿੰਦਰ ਮੋਰੀਆ ਵਾਸੀ ਮਕਾਨ ਨੰਬਰ 254, ਗਲੀ ਨੰਬਰ 05, ਰਾਮ ਨਗਰ ਭਾਮੀਆ ਕਲਾਂ ਥਾਣਾ ਜਮਾਲਪੁਰ ਲੁਧਿਆਣਾ ਨੂੰ ਕਾਬੂ ਕੀਤਾ ਅਤੇ ਜਿਸ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 20 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੇ ਮੁਕੱਦਮਾ ਨੰਬਰ 79 ਮਿਤੀ 23-05-2025 ਅ/ਧ 21 NDPS ACT ਥਾਣਾ ਜਮਾਲਪੁਰ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਜਤਿੰਦਰ ਕੁਮਾਰ ਉਕਤ ਨੂੰ ਬਾਅਦ ਪੁੱਛ ਗਿੱਛ ਮੁਕੱਦਮਾ ਹਜਾ ਵਿੱਚ ਹਸਬ ਜ਼ਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ । ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਿਲ ਕਰ ਕੇ ਹੋਰ ਵੀ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।