ਲੁਧਿਆਣਾ ਪੁਲਿਸ ਵੱਲੋਂ ਨਾਜਾਇਜ਼ ਅਸਲੇ ਸਮੇਤ 1 ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 25 ਦਸੰਬਰ 2025
ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈ.ਪੀ.ਐੱਸ ਅਤੇ ਰੁਪਿੰਦਰ ਸਿੰਘ ਆਈ.ਪੀ.ਐੱਸ/ ਡਿਪਟੀ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਜਾਇਜ ਅਸਲੇ ਦੀ ਨੋਕ ਤੇ ਰਾਹਗੀਰਾਂ ਨੂੰ ਡਰਾ ਧਮਕਾ ਕੇ ਲੁੱਟਣ ਵਾਲੇ 01 ਦੋਸ਼ੀ ਨੂੰ ਨਜਾਇਜ਼ ਪਿਸਟਲ ਸਮੇਤ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ ਪੀ.ਪੀ.ਐੱਸ / ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਅਤੇ ਅਨਿਲ ਕੁਮਾਰ ਭਨੋਟ ਪੀ.ਪੀ.ਐੱਸ/ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ, ਲੁਧਿਆਣਾ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ, ਮੁੱਖ ਅਫਸਰ, ਥਾਣਾ ਡਵੀਜ਼ਨ ਨੰਬਰ-4 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਸਾਹਿਬ ਉਰਫ ਸਾਹਿਲ ਪੁੱਤਰ ਪੱਪੂ ਵਾਸੀ ਲੁਧਿਆਣਾ ਨੂੰ ਇੱਕ ਪਿਸਟਲ 32 ਬੋਰ ਦੇਸੀ ਸਮੇਤ ਕਾਬੂ ਕੀਤਾ ਗਿਆ। ਇਹ ਦੋਸ਼ੀ ਰਾਤ ਦੇ ਸਮੇਂ ਨੂਰਵਾਲਾ ਰੋਡ, ਕਾਕੋਵਾਲ ਰੋਡ, ਕੈਲਾਸ਼ ਨਗਰ, ਬਸਤੀ ਜੋਧੇਵਾਲ, ਗਹਿਲੇਵਾਲ ਅਤੇ ਮੇਹਰਬਾਨ ਦੇ ਏਰੀਆ ਵਿੱਚ ਰਾਹਗੀਰਾਂ ਨੂੰ ਨਜਾਇਜ਼ ਪਿਸਟਲ ਦਿਖਾ ਕੇ ਡਰਾ-ਧਮਕਾ ਕੇ ਨਗਦੀ ਅਤੇ ਮੋਬਾਈਲ ਫੋਨ ਦੀ ਖੋਹ ਕਰਦਾ ਸੀ। ਜਿਸ ਤੇ ਦੋਸ਼ੀ ਸਾਹਿਬ ਉਰਫ ਸਾਹਿਲ ਦੇ ਖਿਲਾਫ ਥਾਣਾ ਡਵੀਜ਼ਨ ਨੰਬਰ-4 ਵਿੱਚ ਮੁਕੱਦਮਾ ਨੰਬਰ 117 ਮਿਤੀ 24-12-2025 ਨੂੰ ਅ/ਧ 25 Arm Act ਤਹਿਤ ਦਰਜ ਰਜਿਸਟਰ ਕੀਤਾ ਗਿਆ। ਮੁੱਢਲੀ ਪੁੱਛਗਿੱਛ ਵਿੱਚ ਦੋਸ਼ੀ ਸਾਹਿਬ ਉਰਫ ਸਾਹਿਲ ਨੇ ਆਰਥਿਕ ਤੰਗੀ ਕਾਰਨ ਵਾਰਦਾਤਾਂ ਕਰਨ ਦੀ ਗੱਲ ਕਬੂਲੀ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਵਾਰਦਾਤਾਂ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।