ਲੁਧਿਆਣਾ ਪੁਲਿਸ ਵੱਲੋਂ ਹੈਰੋਇਨ ਅਤੇ ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 19 ਅਕਤੂਬਰ 2025
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS ਅਤੇ ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ, ਰੁਪਿੰਦਰ ਸਿੰਘ IPS ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਅਧੀਨ ਆਉਂਦੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ ਕੀਤੇ ਗਏ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ PPS ਏ.ਡੀ.ਸੀ.ਪੀ.-1 ਅਤੇ ਸ੍ਰੀ ਕਿੱਕਰ ਸਿੰਘ PPS ਏ.ਸੀ.ਪੀ. ਉੱਤਰੀ ਜੀ ਨੇ ਦੱਸਿਆ ਕਿ ਇੰਸਪੈਕਟਰ ਹਰਸ਼ਵੀਰ ਸਿੰਘ ਮੁੱਖ ਅਫਸਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 05 ਚੋਰੀਸ਼ੁਦਾ ਐਕਟਿਵਾ ਸਕੂਟਰ ਬ੍ਰਾਮਦ ਕੀਤੇ ਹਨ। ਮਿਤੀ 17.10.2025 ਨੂੰ ਅਸ਼ੋਕ ਨਗਰ ਪਾਣੀ ਵਾਲੀ ਟੈਂਕੀ ਜੱਸੀਆਂ ਰੋਡ ਤੋਂ ਚੈਕਿੰਗ ਦੌਰਾਨ ਦੋ ਭਰਾ ਸੰਦੀਪ ਸਿੰਘ ਅਤੇ ਰਵੀ ਕੁਮਾਰ ਪੁੱਤਰਾਨ ਮਨਵਿੰਦਰ ਸਿੰਘ ਵਾਸੀਆਨ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਦੀ ਤਲਾਸ਼ੀ ਦੌਰਾਨ ਦੋਹਾਂ ਪਾਸੋਂ 05-05 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਅਤੇ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਨਸ਼ੇ ਦੀ ਆਦਤ ਕਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਐਕਟਿਵਾ ਸਕੂਟਰ ਚੋਰੀ ਕਰਦੇ ਸਨ। ਜਿਨਾਂ ਦੇ ਖਿਲਾਫ ਥਾਣਾ ਸਲੇਮ ਟਾਬਰੀ ਲੁਧਿਆਣਾ ਵਿੱਚ ਮੁਕੱਦਮਾ ਨੰਬਰ 186 ਮਿਤੀ 17-10-2025 ਅ/ਧ 21-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ। ਹੁਣ ਤੱਕ ਪੁਲਿਸ ਵੱਲੋਂ ਦੋਵੇਂ ਦੋਸ਼ੀਆਂ ਤੋਂ 05 ਚੋਰੀਸ਼ੁਦਾ ਐਕਟਿਵਾ ਬ੍ਰਾਮਦ ਕੀਤੀਆਂ ਗਈਆਂ ਹਨ, ਜਦਕਿ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਜਾਰੀ ਹੈ।
ਦੂਸਰੇ ਮਾਮਲੇ ਵਿੱਚ
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਧੋਖਾਧੜੀ ਕਰਨ ਵਾਲੇ 2 ਦੋਸ਼ੀ ਗ੍ਰਿਫਤਾਰ
ਧੋਖਾਧੜੀ ਕਰਨ ਵਾਲਿਆਂ ਖ਼ਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ 2 ਦੋਸ਼ੀ ਗ੍ਰਿਫਤਾਰ ਕੀਤੇ ਹਨ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ PPS ਵਧੀਕ ਡੀ.ਸੀ.ਪੀ. ਜੋਨ-1 ਅਤੇ ਕਿੱਕਰ ਸਿੰਘ PPS ਏ.ਸੀ.ਪੀ. ਉੱਤਰੀ ਲੁਧਿਆਣਾ ਜੀ ਨੇ ਦੱਸਿਆ ਕਿ ਇੰਸਪੈਕਟਰ ਹਰਸ਼ਵੀਰ ਸਿੰਘ, ਇੰਚਾਰਜ ਥਾਣਾ ਸਲੇਮ ਟਾਬਰੀ ਅਤੇ ਏ.ਐਸ.ਆਈ. ਸੁਖਜਿੰਦਰ ਸਿੰਘ, ਇੰਚਾਰਜ ਚੌਂਕੀ ਐਲਡੀਕੋ ਦੀ ਟੀਮ ਨੇ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਨੰਬਰ 185 ਮਿਤੀ 17.10.2025 ਅ/ਧ 318(4), 336(2),336(3),338, 340(2), 61(2), BNS ਤਹਿਤ ਦਰਜ ਕੀਤਾ ਗਿਆ ਸੀ, ਜਿਸ ਅਧੀਨ ਦੋਸ਼ੀ ਰਾਮ ਕੁਮਾਰ ਪੁੱਤਰ ਰਣਜੀਤ ਕੁਮਾਰ ਨੂੰ 17.10.2025 ਨੂੰ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੇ ਸਾਥੀ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਹਰਮੇਸ਼ ਰਾਜ ਸਿੰਘ ਨੂੰ 18.10.2025 ਨੂੰ ਗ੍ਰਿਫਤਾਰ ਕੀਤਾ ਗਿਆ ਦੋਸੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ । ਇਨਾ ਦੋਸ਼ੀਆਂ ਕੋਲੋਂ 2 ਮੋਹਰਾਂ ਸਰਕਾਰੀ ਹਸਪਤਾਲ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਹੋਰ ਡੂੰਘੀ ਜਾਂਚ ਜਾਰੀ ਹੈ ਤਾਂ ਜੋ ਇਸ ਗਿਰੋਹ ਨਾਲ ਸੰਬੰਧਤ ਹੋਰ ਵਾਰਦਾਤਾਂ ਦਾ ਪਤਾ ਲੱਗ ਸਕੇ।