ਲੁਧਿਆਣਾ ਪੁਲਿਸ ਵੱਲੋਂ 2 ਨਸ਼ਾ ਤਸਕਰਹੈਰੋਇਨ ਸਮੇਤ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 4 ਦਸੰਬਰ 2025- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ/ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਰੁਪਿੰਦਰ ਸਿੰਘ ਆਈ.ਪੀ.ਐਸ/ਡਿਪਟੀ ਕਮਿਸ਼ਨਰ ਪੁਲਿਸ, ਸ਼ਹਿਰੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਕਾਰਵਾਈ ਕਰਦਿਆਂ ਹੋਇਆਂ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ 02 ਨਸ਼ਾ ਤਸਕਰ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ ਪੀ.ਪੀ.ਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-1 ਲੁਧਿਆਣਾ ਅਤੇ ਅਨਿਲ ਕੁਮਾਰ ਭਨੋਟ ਪੀ.ਪੀ.ਐਸ/ ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ, ਲੁਧਿਆਣਾ ਨੇ ਦੱਸਿਆ ਕਿ ਇੰਸਪੈਕਟਰ ਜਗਦੀਪ ਸਿੰਘ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 03, ਲੁਧਿਆਣਾ ਦੀ ਅਗਵਾਈ ਹੇਠ ਸ.ਥ: ਰਵੀ ਕੁਮਾਰ ਇੰਚਾਰਜ ਚੌਂਕੀ ਧਰਮਪੁਰਾ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ 02 ਨਸ਼ਾ ਤਸਕਰ ਮਨੀਸ਼ ਕੁਮਾਰ ਪੁੱਤਰ ਘਨਈਆ ਵਾਸੀ ਜਿਲਾ ਪ੍ਰਤਾਪਗੜ੍ਹ (ਉੱਤਰ ਪ੍ਰਦੇਸ਼) ਹਾਲ ਵਾਸੀ ਲੁਧਿਆਣਾ ਅਤੇ ਰਾਹੁਲ ਕੁਮਾਰ ਪੁੱਤਰ ਭੋਲਾ ਪ੍ਰਸ਼ਾਦ ਵਾਸੀ ਜਿਲਾ ਦੇਵਰੀਆ (ਉੱਤਰ ਪ੍ਰਦੇਸ਼) ਹਾਲ ਵਾਸੀ ਲੁਧਿਆਣਾ ਤੋ 505 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਹਨਾਂ ਦੋਵਾਂ ਦੋਸ਼ੀਆਂ ਦੇ ਖਿਲਾਫ ਥਾਣਾ ਡਵੀਜਨ ਨੰ: 03 ਲੁਧਿਆਣਾ ਵਿੱਚ ਮੁਕੱਦਮਾ ਨੰਬਰ 159 ਮਿਤੀ 03.12.2025 ਨੂੰ ਅਧੀਨ ਧਾਰਾ 21/61/85 NDPS ਐੱਕਟ ਤਹਿਤ ਦਰਜ ਕੀਤਾ ਗਿਆ। ਦੋਸ਼ੀ ਮਨੀਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ।