ਲੁਧਿਆਣਾ ਪੁਲੀਸ ਵੱਲੋ ਦੋ ਨਸ਼ਾ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 9 ਮਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਅਤੇ ਨਜਾਇਜ਼ ਅਸਲਾ ਰੱਖਣ ਵਾਲੇ ਵਿਅਕਤੀਆਂ ਦੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 05-05-2025 ਨੂੰ ਦੋਸ਼ੀ ਰਮਨਦੀਪ ਕੁਮਾਰ ਪੁੱਤਰ ਸੰਤੋਖ ਰਾਜ ਵਾਸੀ ਮਕਾਨ ਨੰਬਰ 307 ਗਲੀ ਨੰਬਰ 15 ਮੁਹੱਲਾ ਨਿਊ ਕਰਤਾਰ ਨਗਰ ਸਲੇਮਟਾਬਰੀ ਲੁਧਿਆਣਾ ਨੂੰ ਮੋਟਰ ਸਾਈਕਲ ਹੀਰੋ ਸਪਲੈਂਡਰ ਨੰਬਰ PB10JF9654 ਸਮੇਤ ਮਾਡਲ ਟਾਊਨ ਐਕਸਟੈਨਸ਼ਨ ਨੇੜੇ ਜਵੱਦੀ ਨਹਿਰ ਪੁੱਲ ਲੁਧਿਆਣਾ ਤੋਂ ਕਾਬੂ ਕੀਤਾ ਜਿਸ ਪਾਸੋਂ 350 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 71 ਮਿਤੀ 05-05-2025 ਅ/ਧ 216,25/61/85 NDPS Act ਥਾਣਾ ਮਾਡਲ ਟਾਊਨ ਲੁਧਿਆਣਾ ਦਰਜ ਰਜਿਸਟਰ ਕਰ ਕੇ ਦੋਸ਼ੀ ਨੂੰ ਬਾਅਦ ਪੁੱਛਗਿੱਛ ਗ੍ਰਿਫਤਾਰ ਕੀਤਾ ਗਿਆ ਹੈ।
ਤਫ਼ਤੀਸ਼ ਦੇ ਦੌਰਾਨ ਦੋਸ਼ੀ ਰਮਨਦੀਪ ਕੁਮਾਰ ਆਪਣੇ ਸਾਥੀ ਅਜੇ ਕੁਮਾਰ ਪੁੱਤਰ ਚਮਕੌਰ ਸਿੰਘ ਵਾਸੀ ਮਕਾਨ ਨੰਬਰ 203 ਗਲੀ ਨੰਬਰ 02 ਜਸੀਆਂ ਕਾਲੋਨੀ ਹੈਬੋਵਾਲ ਲੁਧਿਆਣਾ ਨਾਲ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ, ਜਿਸ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਦੋਸ਼ੀ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਦੋਸ਼ੀ ਇਹ ਹੈਰੋਇਨ ਕਿਥੋਂ ਅਤੇ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸਨ ਅਤੇ ਅੱਗੇ ਇਨ੍ਹਾਂ ਨੇ ਕਿਹੜੇ ਕਿਹੜੇ ਵਿਅਕਤੀਆਂ ਨੂੰ ਸਪਲਾਈ ਕਰਨੀ ਸੀ।