← ਪਿਛੇ ਪਰਤੋ
ਲੁਧਿਆਣਾ ਪੱਛਮੀ ਤੋਂ ਨਵੇਂ ਬਣੇ MLA ਸੰਜੀਵ ਅਰੋੜਾ ਅੱਜ ਚੁੱਕਣਗੇ ਸਹੁੰ
ਲੁਧਿਆਣਾ : ਲੁਧਿਆਣਾ ਪੱਛਮੀ ਤੋਂ ਚੁਣੇ ਵਿਧਾਇਕ ਸੰਜੀਵ ਅਰੋੜਾ ਅੱਜ ਸਹੁੰ ਚੁੱਕਣਗੇ। ਇਹ ਸਮਾਗਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਦਫ਼ਤਰ ਵਿੱਚ ਹੋਵੇਗਾ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਹੋਏ ਜਿਮਨੀ ਚੋਣ ਵਿੱਚ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ।
Total Responses : 668