ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ
ਰੋਹਿਤ ਗੁਪਤਾ
ਬਟਾਲਾ, 26 ਅਪ੍ਰੈਲ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਟ ਲਾਈਟਾਂ, ਪਾਰਕਾਂ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਪਿੰਡ ਦੇ ਮੋਹਤਬਰ ਅਤੇ ਪਿੰਡ ਵਾਸੀਆਂ ਦੀ ਸਲਾਹ ਨਾਲ, ਪਿੰਡਾਂ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Click to Follow Babushahi Facebook page →