ਲੋਕਾਂ ਨੂੰ ਨਾ ਮੁਰਾਦ ਬਿਮਾਰੀ ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਦਿੱਤਾ ਸੱਦਾ - ਐਡਵੋਕੈਟ ਅਮਰਪਾਲ ਸਿੰਘ
- ਦੂਸਰੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਵਿਚ ਕੀਤੀ ‘ਨਸ਼ਾ ਮੁਕਤੀ ਯਾਤਰਾ’
ਰੋਹਿਤ ਗੁਪਤਾ
ਬਟਾਲਾ , 17 ਜੁਲਾਈ 2025 - ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਦੂਸਰੇ ਪੜਾਅ ਤਹਿਤ ਪਿੰਡ ਸੱਖੋਵਾਲ, ਸੋਹੀਆਂ ਅਤੇ ਲੱਲਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਕਰਕੇ ਇਸ ਨਾ ਮੁਰਾਦ ਬਿਮਾਰੀ ਖਿਲਾਫ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲਈ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਆਪ ਮੁਹਾਰਾ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ।
ਉਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕੱਲ੍ਹ 18 ਨੂੰ ਆਦੋਵਾਲੀ, ਵੈਰੋ ਨੰਗਲ ਪੁਰਾਣਾ, ਲਾਡੂ ਭਾਣਾ, ਸੇਖਵਾਂ, ਰੂੜ ਚੰਦ ਆਬਾਦੀ ਬਾਜ਼ੀਗਰ ਬਸਤੀ ਅਤੇ ਪੱਤੀ ਨਾਨਕ ਨੰਗਲ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਜਾਵੇਗੀ।
ਇਸ ਮੌਕੇ ਅਮਰੀਕ ਸਿੰਘ ਗੋਲਡੀ, ਸਾਬਕਾ ਚੇਅਰਮੈਨ ਕੁਲਵੰਤਬੀਰ ਸਿੰਘ ਘੁਮਾਣ, ਚੇਅਰਮੈਨ ਬੱਬੂ ਚੀਮਾ, ਸਰਪੰਚ ਦਿਲਬਾਗ ਸਿੰਘ, ਸਰਪੰਚ ਦਲਬੀਰ ਸਿੰਘ, ਜ਼ਿਲ੍ਹਾ ਇੰਚਾਰਜ ਸ਼ੋਸਲ ਮੀਡੀਆ ਅਤੇ ਸਲਾਹਕਾਰ ਪਰਮਬੀਰ ਸਿੰਘ ਰਾਣਾ, ਪੀ.ਏ ਰਾਜੂ ਭਿੰਡਰ, ਸੁਖਦੇਵ ਸਿੰਘ ਰੋਮੀ ਪੀ.ਏ. ਸੁਖਦੇਵ ਸਿੰਘ ਸੱਖੋਵਾਲ ਬਲਾਕ ਪ੍ਰਧਾਨ ਸ਼ੋਸਲ ਮੀਡੀਆ, ਨਰਿੰਦਰ ਸਿੰਘ ਘੁਮਾਣ, ਸਰਪੰਚ ਸੁਲੱਖਣ ਸਿੰਘ , ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸੰਦਲਪੁਰ, ਦਿਲਬਾਗ ਸਿੰਘ ਰਿਆੜ, ਜ਼ਿਲ੍ਹਾ ਸੈਕਟਰੀ ਜੋਨੀ ਘੁਮਾਣ, ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ, ਸਰਪੰਚ ਗੁਰਮੀਤ ਸਿੰਘ ਢੋਲਚੱਕ, ਸਰਪੰਚ ਲਾਡ ਨੂਰਪੁਰ, ਸਰਪੰਚਜੀਵਨ ਸਿੰਘ, ਹਨੀ ਦਿਓਲ, ਦਿਲਬਾਗ ਸਿੰਘ ਰਿਆੜ, ਮਨਜੀਤ ਸਿੰਘ ਹਰਦਾਨ ਅਤੇ ਤਕਦੀਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।