ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਘੱਟੋ-ਘੱਟ ਇੱਕ ਪੌਦਾ ਜਰੂਰ ਲਗਾਇਆ ਜਾਵੇ - ਅੰਮ੍ਰਿਤ ਕਲਸੀ ਅਤੇ ਰਜਿੰਦਰ ਸ਼ਰਮਾ
- ਬਟਾਲਾ ਨੂੰ ਗਰੀਨ ਅਤੇ ਕਲੀਨ ਸਿਟੀ ਬਣਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ
ਰੋਹਿਤ ਗੁਪਤਾ
ਬਟਾਲਾ, 8 ਜੁਲਾਈ 2025 - ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਨਗਰ ਨਿਗਮ ਬਟਾਲਾ ਵਿਖੇ ਗਰੀਨ ਅਤੇ ਕਲੀਨ ਸਿਟੀ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪੌਦੇ ਲਗਾਏ ਗਏ, ਜਿਸ ਦੀ ਸ਼ੁਰੂਆਤ ਨਗਰ ਨਿਗਮ ਬਟਾਲਾ ਦਫਤਰ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਹੱਥੀ ਪੌਦੇ ਲਗਾ ਕੇ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਾਨੂੰ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਉਸਦੇ ਨਾਲ ਪੋਦਿਆਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਫ਼-ਸੁਥਰਾ ਤੇ ਸ਼ੁੱਧ ਵਾਤਾਵਰਣ ਲਈ ਪੌਦੇ ਅਹਿਮ ਜਰੂਰਤ ਹਨ ਅਤੇ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਘੱਟੋ-ਘੱਟ ਇੱਕ-ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ।
ਸਹਾਇਕ ਕਮਿਸ਼ਨਰ ਸ਼੍ਰੀ ਰਜਿੰਦਰ ਸ਼ਰਮਾ ਵੱਲੋਂ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰਵਾਸੀ ਨਿੱਜ਼ੀ ਤੌਰ ’ਤੇ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਸ਼ਹਿਰ ਦਾ ਵਾਤਾਵਰਣ ਨੂੰ ਸਾਫ ਅਤੇ ਗਲੋਬਲ ਵਾਰਮਿੰਗ ਨਾਲ ਵਧਣ ਵਾਲੇ ਤਾਪਮਾਨ ਨੂੰ ਕੰਟਰੋਲ ਕੀਤਾ ਜਾ ਸਕੇ।
ਇਸ ਮੋਕੇ ਸੀ.ਐਸ.ਓ., ਜਗਦੀਪ ਸਿੰਘ, ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ, ਆਈ.ਈ.ਸੀ. ਐਕਸਪਰਟ ਸ਼੍ਰੀਮਤੀ ਪ੍ਰਭਜੋਤ ਕੌਰ, ਐਮ.ਸੀ. ਦਿਲਬਾਗ ਸਿੰਘ, ਭੁਪਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਆਦਿ ਹਾਜਰ ਸਨ।