ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਸਵੈ-ਗਣਨਾ ਸਬੰਧੀ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ/ਕਾਦੀਆਂ/ਡੇਰਾ ਬਾਬਾ ਨਾਨਕ, 28 ਨਵੰਬਰ
ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਫੀਲਡ ਟਰੇਨਰਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਅਤੇ ਖਾਲਸਾ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਅਤੇ ਸਟਾਫ ਨੂੰ ਸਵੈ ਗਣਨਾ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ ਪਿਤਾ ਆਂਢ-ਗੁਆਂਢ ਤੇ ਰਿਸ਼ਤੇਦਾਰਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕਰ ਸਕਣ। ਇਸ ਤੋਂ ਇਲਾਵਾ ਨਗਰ ਕੌਂਸਲ ਕਾਦੀਆਂ ਅਤੇ ਡੇਰਾ ਬਾਬਾ ਨਾਨਕ ਵੀ ਸਵੈ-ਗਣਨਾ ਕਰਵਾਈ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਅਦੀਬਾ ਅਨਮ,ਜੀ.ਏ (ਯੂ ਟੀ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਅੰਦਰ ਸਵੈ ਗਣਨਾ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵੱਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ਤਹਿਤ ਲੋਕ ਪੋਰਟਲ https://se.census.gov.in/ ’ਤੇ ਲਾਗਇਨ ਕਰਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸਹੀ ਅਤੇ ਸੁਵਿਧਾਜਨਕ ਢੰਗ ਨਾਲ ਦਰਜ ਕਰਨ ਦਾ ਮੌਕਾ ਮਿਲੇਗਾ। ਜਿਸ ਰਾਹੀਂ ਨਾਗਰਿਕ ਆਪਣੀ ਸਾਰੀ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਤੋ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਸ ਸਹੂਲਤ ਦਾ ਲਾਭ ਲੈਣ।
- Download Babushahi App
-
-