ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਲੈਣ ਦਾ ਮਾਮਲਾ: ਸਕੂਲ ਇੰਚਾਰਜ ਸਸਪੈਂਡ
ਤਰਨਤਾਰਨ, 4 ਮਈ 2025 - ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਲੈਣ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲ ਇੰਚਾਰਜ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਪਣੇ ਹੁਕਮਾਂ 'ਚ ਸਿੱਖਿਆ ਮੰਤਰੀ ਨੇ ਕਿਹਾ ਕਿ, "ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ—ਜਿੱਥੇ ਵਿਦਿਆਰਥੀਆਂ ਨੂੰ ਨਾਸ਼ਤਾ ਪਰੋਸਣ ਲਈ ਮਜਬੂਰ ਕੀਤਾ ਗਿਆ ਸੀ, ਵਿੱਚ ਘੋਰ ਅਨੁਸ਼ਾਸਨਹੀਣਤਾ ਦਾ ਸਖ਼ਤ ਨੋਟਿਸ ਲੈਂਦੇ ਹੋਏ, ਸਕੂਲ ਇੰਚਾਰਜ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਇੱਜ਼ਤ ਅਤੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਦਾ ਦੁਰਵਿਵਹਾਰ ਅਸਵੀਕਾਰਨਯੋਗ ਹੈ ਅਤੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"
