ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਵਿਰੋਧੀ ਪਾਰਟੀ ਦੇ ਨੇਤਾ- ਲੋਕਾਂ ਨੂੰ ਲੁੱਟਦੇ ਰਹੇ, ਫਿਰ ਤੋਂ ਕਰ ਰਹੇ ਨੇ ਲੁੱਟਣ ਦੀ ਤਿਆਰੀ : ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਜੋ ਵਾਅਦਾ ਕੀਤਾ ਉਸ ਨੂੰ ਹਰ ਹੀਲੇ ਕੀਤਾ ਪੂਰਾ
ਮੋਹਾਲੀ 28 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਲੋਕਾਂ ਦੀ ਕਚਹਿਰੀ ਦੇ ਵਿੱਚ ਦਿੱਤੇ ਸਨ, ਉਹਨਾਂ ਵਾਅਦਿਆਂ ਦੇ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਤੇ ਜਿੰਨੇ ਵਾਅਦੇ ਕੀਤੇ ਸੀ, ਉਹਨਾਂ ਵਿੱਚੋਂ ਸਾਰੇ ਹੀ ਪੂਰੇ ਵੀ ਕੀਤੇ ਜਾ ਚੁੱਕੇ ਹਨ, ਇਹ ਗੱਲ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ 9 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪ ਰਹੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਗਰੰਟੀ ਸੀ, ਬੇਰੁਜ਼ਗਾਰਾਂ ਨੂੰ ਨੂੰ ਰੁਜ਼ਗਾਰ ਦਵਾਂਗੇ, ਅਤੇ ਤੁਸੀਂ ਸਭ ਵੇਖ ਚੁੱਕੇ ਹੋ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੁਣ ਤੱਕ 70 ਹਜਾਰ ਦੇ ਕਰੀਬ ਬੇਰੁਜ਼ਗਾਰਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਅਤੇ ਸਰਕਾਰ ਦੇ ਇਸ ਸਵਾ ਚਾਰ ਸਾਲ ਦੇ ਕਾਰਜਕਾਲ ਦੇ ਵਿੱਚ ਸਰਕਾਰੀ ਨੌਕਰੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਝਗੜੇ ਤੋਂ, ਕਿਸੇ ਕਿਸਮ ਦੀ ਮਾਨਯੋਗ ਅਦਾਲਤ ਦੇ ਵਿੱਚ ਰਿਟ ਨਹੀਂ ਪਈ, ਇਸ ਤੋਂ ਪਤਾ ਚੱਲਦਾ ਚੱਲਦਾ ਹੈ ਕਿ ਕੋਈ ਵੀ ਐਸਾ ਕੰਮ ਨਹੀਂ ਹੋਇਆ, ਜਿਹੜਾ ਚੈਲੇੰਜ ਕੀਤਾ ਜਾ ਸਕਦਾ ਹੋਵੇ, ਨਿਯੁਕਤੀ ਪੱਤਰ ਲੈਣ ਤੋਂ ਬਾਅਦ ਸਾਰੇ ਨੌਜਵਾਨ ਆਪਣੇ- ਆਪਣੇ ਕੰਮਾਂ ਤੇ ਲੱਗੇ ਹੋਏ ਹਨ, ਤੇ ਉਸੇ ਲੜੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚੋ 9 ਆਂਗਣਵਾੜੀ ਵਰਕਰ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ, ਅਤੇ ਨਵੀਂ ਨੌਕਰੀ ਦੀ ਸ਼ੁਰੂਆਤ ਕਰਨ ਦੇ ਚਲਦਿਆਂ ਮੈਂ ਇਹਨਾਂ ਸਭਨਾਂ ਦੇ ਲਈ ਅਰਦਾਸ ਵੀ ਕਰਦਾ ਹਾਂ ਕਿ ਪਰਮਾਤਮਾ ਇਹਨਾਂ ਨੂੰ ਸ਼ਕਤੀ ਦੇਵੇ, ਜੋ ਸੇਵਾ ਦਿੱਤੀ ਗਈ ਹੈ, ਉਸ ਸੇਵਾ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾ ਸਕਣ, ਇਹਨਾਂ 9 ਦੇ ਵਿੱਚੋਂ ਤਿੰਨ ਉਮੀਦਵਾਰ ਪਿੰਡ ਸੁਹਾਣੇ ਤੋਂ, ਉਨਾਂ ਦੇ ਵਿੱਚੋਂ ਇੱਕ ਕੁੰਬੜੇ ਪਿੰਡ , ਮੌਜਪੁਰ , ਚਿੱਲਾ, ਬੜਮਾਜਰਾ ਤੋ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਬਾਰੇ ਵਿੱਚ ਬੋਲਣ ਦੇ ਲਈ ਕੋਈ ਮੁੱਦਾ ਹੀ ਨਹੀਂ ਹੈ ਅਤੇ ਉਹ ਬਿਨਾਂ ਕਿਸੇ ਗੱਲ ਤੋਂ ਝੂਠੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਵਿਰੋਧੀ ਪਾਰਟੀ ਦੇ ਨੇਤਾਵਾਂ ਨੇ ਪਿਛਲੇ 30- 40 ਸਾਲਾਂ ਤੋਂ ਲੋਕਾਂ ਦਾ ਰੱਤਾ ਭਰ ਵੀ ਸਵਾਰਿਆ ਨਹੀਂ ਹੈ, ਉਹ ਸਿਰਫ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਦੇ ਵਿੱਚ ਹੀ ਲੱਗੇ ਰਹੇ ਹਨ, ਉਹ ਹੁਣ ਫਿਰ ਲੁੱਟਣ ਦੀ ਤਿਆਰੀ ਕਰ ਰਹੇ ਹਨ, ਉਹਨਾਂ ਨੂੰ ਲੱਗਦਾ ਹੈ ਕਿ ਅਸੀਂ ਕਿਸੇ ਨਾ ਕਿਸੇ ਤਰੀਕੇ ਸਰਕਾਰ ਦੇ ਵਿੱਚ ਆ ਜਾਈਏ ਅਤੇ ਸਾਡੀ ਸਰਕਾਰ ਆ ਜਾਵੇ, ਪਰੰਤੂ ਸੂਬੇ ਦੇ ਲੋਕਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਹੰਡਾ ਰਹੇ ਹਨ ਅਤੇ ਭਗਵੰਤ ਸਿੰਘ ਮਾਨ ਨੂੰ ਹੀ ਆਪਣਾ ਨੇਤਾ ਮੰਨ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਤੋਂ ਚੋਣਾਂ ਦੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਅੰਤਰ ਨਾਲ,ਵੱਡੀ ਗਿਣਤੀ ਦੇ ਵਿੱਚ ਜਿੱਤ ਕੇ ਸਰਕਾਰ ਬਣਾਉਣ ਜਾ ਰਹੇ ਹਨ ਅਤੇ ਸੂਬੇ ਦਾ ਮੁੱਖ ਮੰਤਰੀ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਬਣਾਉਣ ਦੀਆਂ ਤਿਆਰੀਆਂ ਕਰੀ ਬੈਠੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਦਾ ਸੁਪਨਾ ਪੂਰਾ ਨਹੀਂ ਹੋ ਸਕੇਗਾ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਹਿੰਦੇ ਨੇ, ਉਹ ਹਰ ਹੀਲੇ ਪੂਰਾ ਜਰੂਰ ਕਰਦੇ ਹਨ, ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਤਿੰਨ ਮਹੀਨੇ ਦੇ ਪੈਸੇ ਸੂਬੇ ਦੀ ਆ ਮਹਿਲਾਵਾਂ ਦੇ ਖਾਤੇ ਵਿੱਚ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਅਗਾਂਹ ਵੀ ਜਾਰੀ ਰਹੇਗਾ, ਇਹ ਨੇਤਾਗਣ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਵੀ ਰਜਿਸਟਰੇਸ਼ਨ ਦਾ ਕੰਮ ਮੁਕੰਮਲ ਹੋ ਰਿਹਾ ਹੈ ਉਸ ਤਰ੍ਹਾਂ ਹੀ ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ 1500 ਪੈ ਰਹੇ ਹਨ, ਮਾਵਾਂ- ਧੀਆਂ ਸਤਿਕਾਰ ਯੋਜਨਾ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਘਬਰਾਉਣ ਦੀ ਜਰੂਰਤ ਨਹੀਂ, ਉਹਨਾਂ ਕਿਹਾ ਕਿ ਬਰਸਾਤ ਦੇ ਸੀਜ਼ਨ ਨੂੰ ਲੈ ਕੇ ਸਾਡੇ ਵੱਲੋਂ ਪੂਰੇ ਪ੍ਰਬੰਧ ਮੁਕਮਲ ਕੀਤੇ ਗਏ ਹਨ, ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਮੋਹਾਲੀ ਦੇ ਵਿੱਚ ਬਣਨ ਜਾ ਰਹੇ ਮੈਡੀਕਲ ਕਾਲਜ ਦੇ ਸੰਬੰਧ ਵਿੱਚ ਬੋਲਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੋਹਾਲੀ ਦੇ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਚਾਰ ਦੀਵਾਰੀ ਮੁਕੰਮਲ ਹੋ ਚੁੱਕੀ ਹੈ, ਬੱਚਿਆਂ ਦੇ ਲਈ ਹੋਸਟਲ ਵੀ ਬਣਨੇ ਸ਼ੁਰੂ ਹੋ ਚੁੱਕੇ ਹਨ ਅਤੇ ਬਹੁਤ ਜਲਦੀ ਹੀ ਮੈਡੀਕਲ ਕਾਲਜ ਦੀ ਬਿਲਡਿੰਗ ਵੀ ਬਣਨੀ ਸ਼ੁਰੂ ਹੋ ਜਾਵੇਗੀ। ਕਿਉਂਕਿ ਪਹਿਲਾਂ ਗਮਾਡਾ ਤੋਂ ਮੈਡੀਕਲ ਕਾਲਜ ਦੇ ਲਈ ਜਮੀਨ ਲੈਣੀ ਸੀ , ਅਤੇ ਇਸ ਸਬੰਧੀ ਸਮੁੱਚੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ, ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਨਿਯੁਕਤੀ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣ ਦੇ ਦੌਰਾਨ ਡਾਇਰੈਕਟਰ- ਦਾ ਕੋਆਪਰੇਟਿਵ ਬੈਂਕ ਲਿਮਿਟਡ ਜ਼ਿਲਾ ਮੋਹਾਲੀ- ਸੁਰਿੰਦਰ ਸਿੰਘ -ਰੋਡਾ ਸੁਹਾਣਾ, ਕੌਂਸਲਰ -ਰਮਨਪ੍ਰੀਤ ਕੌਰ ਕੁੰਬੜਾ, ਕੌਂਸਲਰ- ਕਮਲਜੀਤ ਕੌਰ ਸੁਹਾਣਾ, ਕੌਂਸਲਰ- ਨਸੀਬ ਸਿੰਘ ਸੰਧੂ, ਰੁਪਿੰਦਰ ਸਿੰਘ -ਰੂਪਾ ਸੁਹਾਣਾ, ਹਰਮੇਸ਼ ਸਿੰਘ ਕੁੰਬੜਾ, ਬਲਜੀਤ ਸਿੰਘ, ਨਿਰਮਲਜੀਤ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਗਗਨਦੀਪ ਸਿੰਘ ਵੀ ਹਾਜ਼ਰ ਸਨ
- Download Babushahi App
-
-