ਵਿਧਾਇਕ ਬਲਕਾਰ ਸਿੱਧੂ ਵੱਲੋਂ ਸਰਕਾਰੀ ਸਕੂਲਾਂ ਵਿਚਲੇ ਵਿਕਾਸ ਕਾਰਜਾਂ ਦੇ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ 19 ਮਈ 2025: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਭਾਈਕਾ, ਸਰਕਾਰੀ ਹਾਈ ਸਕੂਲ ਕਾਂਗੜ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪੁਰਾ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਵਿੱਦਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।
ਵਿਧਾਇਕ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਇਹ ਵੀ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮਾਂ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਲਾਹੇਵੰਦ ਸਿੱਧ ਹੋਣਗੀਆਂ।
ਇਸ ਮੌਕੇ ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਭਾਈਕਾ ਵਿਖੇ ਕਲਾਸ ਰੂਮ ਲਈ 15,02000 ਰੁਪਏ ਅਤੇ ਚਾਰਦੀਵਾਰੀ ਲਈ 5,60,000 ਰੁਪਏ, ਸਰਕਾਰੀ ਹਾਈ ਸਕੂਲ ਕਾਂਗੜ ਦੀ ਚਾਰਦੀਵਾਰੀ ਲਈ 10 ਲੱਖ 75 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਆਦਮਪੁਰਾ ਦੀ ਚਾਰਦੀਵਾਰੀ ਲਈ 9,65,000 ਰੁਪਏ. ਸਕੂਲ ਦੇ ਕਮਰਿਆਂ ਦੀ ਛੱਤ ਲਈ 5,85, 000 ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਪਿੰਡ ਦੇ ਮੋਹਤਵਰ ਵਿਅਕਤੀ, ਸਕੂਲ ਦਾ ਸਟਾਫ਼ ਅਤੇ ਸਕੂਲੀ ਵਿਦਿਆਰਥੀ ਆਦਿ ਹਾਜ਼ਰ ਸਨ।