ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 06 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਇੱਕ ਅਜਿਹੀ ਪਹਿਲ ਕਦਮੀ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਉੱਚ ਅਹੁਦੇ ਹਾਸਲ ਕਰਕੇ ਆਪਣੇ ਤੇ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ 07 ਸਰਕਾਰੀ ਸਕੂਲਾਂ ਵਿੱਚ 86.46 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਸਕੂਲਾਂ ਦੇ ਛੋਟੇ ਛੋਟੇ ਕੰਮ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੀਡਰਾਂ ਦੀਆਂ ਮਿੰਨਤਾਂ ਕਰਨੀਆਂ ਪੈਂਦੀਆਂ ਸਨ ਅਤੇ ਕਈ ਵਾਰ ਅਧਿਆਪਕ ਆਪਸ ਵਿੱਚ ਪੈਸੇ ਇਕੱਠੇ ਕਰਕੇ ਕੰਮ ਕਰਵਾਉਣ ਨੂੰ ਮਜਬੂਰ ਹੁੰਦੇ ਸਨ, ਪ੍ਰੰਤੂ ਮਾਨ ਸਰਕਾਰ ਨੇ ਜਿਥੇ ਸਰਕਾਰੀ ਸਕੂਲਾਂ ਦੇ ਪਹਿਲ ਦੇ ਆਧਾਰ ਤੇ ਕੰਮ ਕਰਵਾਏ ਉਥੇ ਹੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਰੱਖ ਕੇ ਅਧਿਆਪਕਾਂ ਨੂੰ ਸਿਰਫ ਪੜ੍ਹਾਈ ਕਰਵਾਉਣ ਤੱਕ ਸੀਮਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਸਰਕਾਰ ਨੇ ਜੋ ਕ੍ਰਾਂਤੀਕਾਰੀ ਫੈਸਲੇ ਕੀਤੇ ਹਨ ਸਿੱਖਿਆ ਕ੍ਰਾਂਤੀ ਮੁਹਿੰਮ ਉਨ੍ਹਾਂ ਦੀ ਮੂੰਹ ਬੋਲਦੀ ਤਸਵੀਰ ਹੈ
ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਇਸ ਲਾਹਣਤ ਦਾ ਖਾਤਮਾ ਆਪਸ ਵਿੱਚ ਮਿਲ ਕੇ ਹੀ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ 7 ਮਈ ਤੋਂ ਸ਼ੁਰੂ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਆਪਣੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾ ਕੇ ਹੱਸਦੇ ਵੱਸਦੇ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।ਵਿਧਾਇਕ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮਾਨੂਪੁਰ ਵਿਖੇ 12.91 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਲ੍ਹਾੜਾ ਵਿਖੇ 3.30 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲ੍ਹਾੜੀ ਕਲਾਂ ਵਿਖੇ 11.20 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਫਾਜਲ ਪੀਰਜੈਨ ਵਿਖੇ 10.01 ਲੱਖ, ਸਰਕਾਰੀ ਮਿਡਲ ਸਕੂਲ ਮਹੱਦੀਆਂ ਵਿਖੇ 5.00 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਵਿਖੇ 3.59 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ 40.45 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਇਸ ਮੌਕੇ ਨਿੱਜੀ ਸਕੱਤਰ ਮਾਨਵ ਟਿਵਾਣਾ ਬਲਵੀਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਭਿੰਡਰ, ਆਸ਼ੀਸ਼ ਅੱਤਰੀ , ਮਨਦੀਪ ਪੋਲਾ, ਰਮੇਸ਼ ਕੁਮਾਰ ਸੋਨੂੰ, ਨੌਰੰਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਹਾਜ਼ਰ ਸਨ