ਵਿਧਾਇਕ ਸ਼ੈਰੀ ਕਲਸੀ ਧਾਰਮਿਕ ਅਸਥਾਨਾਂ 'ਤੇ ਹੋਏ ਨਤਮਸਤਕ
ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਰੋਹਿਤ ਗੁਪਤਾ
ਬਟਾਲਾ, 7 ਅਕਤੂਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਈਏ ਤੇ ਸਮਾਜ ਦੇ ਭਲੇ ਲਈ ਅੱਗ ਆਈਏ।
ਵਿਧਾਇਕ ਸ਼ੈਰੀ ਕਲਸੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਸ਼ਾਮਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਵਿਧਾਇਕ ਸੈਰੀ ਕਲਸੀ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖੀਏ ਤੇ ਦੇਸ਼ ਤੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਈਏ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਸੂਬੇ ਅੰਦਰ ਆਪਸੀ ਪਿਆਰ, ਮਿਲਵਰਤਨ ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਵਿਕਾਸ ਲਈ ਦ੍ਰਿੜ ਸੰਕਲਪ ਹੈ।