ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ
ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਅਹਿਮ ਵਿਚਾਰਾਂ ਕੀਤੀਆਂ
ਰੋਹਿਤ ਗੁਪਤਾ
ਬਟਾਲਾ, 23 ਦਸੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾ' ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ।
ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ‘ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ‘ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤ, ਭੈਣਾਂ ਨੂੰ ਭਰਾ ਅਤੇ ਪਤਨੀ ਨੂੰ ਆਪਣੇ ਪਤੀ ਦੇ ਨਸ਼ਿਆਂ ਤੋਂ ਬੱਚ ਜਾਣ ਦੀ ਪੱਕੀ ਉਮੀਦ ਬੱਝ ਗਈ ਹੈ।
ਉਨਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਅਤੇ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ, ਉਨ੍ਹਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਜੰਗ ਨੂੰ ਜਿੱਤਿਆ ਜਾਵੇਗਾ, ਜਿਸ ਲਈ ਉਹ ਲੋਕਾਂ ਨੂੰ ਮਿਲ ਕੇ ਸਾਥ ਦੇਣ ਦੀ ਅਪੀਲ ਕਰ ਰਹੇ ਹਨ।
ਇਸ ਮੌਕੇ ਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾ ਸਮੇਤ ਸਮੁੱਚੀ ਟੀਮ ਮੌਜੂਦ ਸੀ।