ਵਿਧਾਇਕ ਸ਼ੈਰੀ ਕਲਸੀ ਵਲੋਂ ਦਲਜਿੰਦਰ ਸੋਨੀ ਅਤੇ ਰਾਹੁਲ ਅਰੋੜਾ, ਟਰੇਡ ਕਮਿਸ਼ਨ ਹਲਕਾ ਬਟਾਲਾ ਦੇ ਮੈਂਬਰ ਨਿਯੁਕਤ
ਚੇਅਰਮੈਨ ਕਿਰਪਾਲ ਸਿੰਘ, ਪਰਦੀਪ ਕੁਮਾਰ ਅਤੇ ਦਵਿੰਦਰ ਸਿੰਘ ਵਲੋਂ ਵਾਰਡਾਂ ਤੇ ਮਾਰਕਿਟ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ
ਰੋਹਿਤ ਗੁਪਤਾ
ਬਟਾਲਾ, 26 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦਲਜਿੰਦਰ ਸੋਨੀ ਅਤੇ ਰਾਹੁਲ ਅਰੋੜਾ ਨੂੰ ਟਰੇਡ ਕਮਿਸ਼ਨ ਹਲਕਾ ਬਟਾਲਾ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਕਿਰਪਾਲ ਸਿੰਘ ਉਦੋਵਾਲੀ , ਚੇਅਰਮੈਨ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਨਗਰ ਨਿਗਮ ਬਟਾਲਾ ਦੇ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਖਰਾਜ ਦੇ ਪਤੀ ਪਰਦੀਪ ਕੁਮਾਰ ਅਤੇ ਵਾਰਡ ਨੰਬਰ 18 ਤੋਂ ਦਵਿੰਦਰ ਸਿੰਘ ਨਾਲ ਮੀਟਿੰਗ ਕਰਕੇ ਸ਼ਹਿਰ ਦੀਆਂ ਵਾਰਡਾਂ ਅਤੇ ਮਾਰਕਿਟ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਦੀਆ ਮੁਸ਼ਕਿਲਾਂ ਹੱਲ ਕਰਨ ਲਈ ਟਰੇਡਰਜ਼ ਕਮਿਸ਼ਨ ਵਚਨਬੱਧ ਹੈ ਅਤੇ ਦੁਕਾਨਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਪਹਿਲ ਦੇ ਆਧਾਰ 'ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇੇ ਕਰੀਬ ਚਾਰ ਸਾਲਾਂ ਅੰਦਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਹੈ।
- Download Babushahi App
-
-