ਵੋਟਾਂ ਕਟਵਾਓ, ਐੱਮ.ਐੱਲ.ਏ. ਬਣਾਓ! ਭਾਜਪਾ ਆਗੂ ਦੀ ਵਾਇਰਲ ਵੀਡੀਓ ਨੇ ਛੇੜਿਆ ਨਵਾਂ ਵਿਵਾਦ
'ਆਪ' ਦੇ ਹਲਕਾ ਇੰਚਾਰਜ ਸ਼ਮਸੇਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੀ ਕਾਰਵਾਈ ਦੀ ਮੰਗ
ਰੋਹਿਤ ਗੁਪਤਾ
ਗੁਰਦਾਸਪੁਰ, 15 ਜੁਲਾਈ 2026- ਦੀਨਾਨਗਰ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਭੂਚਾਲ ਆ ਗਿਆ ਜਦੋਂ ਭਾਜਪਾ ਦੀ ਸੂਬਾ ਸਕੱਤਰ ਅਤੇ ਹਲਕਾ ਇੰਚਾਰਜ ਰੇਣੁ ਕਸ਼ਯਪ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫੈਲ ਗਈ। ਇਸ ਵਾਇਰਲ ਵੀਡੀਓ ਵਿੱਚ ਭਾਜਪਾ ਆਗੂ ਨੂੰ ਦੀਨਾਨਗਰ ਹਲਕੇ ਦੀਆਂ 20 ਤੋਂ 25 ਹਜ਼ਾਰ ਵੋਟਾਂ ਐਸ.ਆਈ.ਆਰ. (SIR) ਰਾਹੀਂ ਕਟਵਾ ਕੇ ਆਪਣੀ ਪਾਰਟੀ ਦਾ ਐੱਮ.ਐੱਲ.ਏ. ਜਿਤਾਉਣ ਦਾ ਦਾਅਵਾ ਕਰਦੇ ਸੁਣਿਆ ਜਾ ਸਕਦਾ ਹੈ।ਇਸ ਗੰਭੀਰ ਮਾਮਲੇ ਵਿੱਚ ਜਿੱਥੇ ਕਾਂਗਰਸ ਤੋਂ ਦੀਨਾ ਨਗਰ ਵਿਧਾਇਕਾ ਅਤੇ ਸਾਬਕਾ ਕੈਬਨਟ ਮੰਤਰੀ ਅਰੁਣਾ ਚੌਧਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ ਉਥੇ ਹੀ 'ਦੀਨਾਨਗਰ ਦੇ ਆਮ ਆਦਮੀ ਪਾਰਟੀ' ਦੇ ਹਲਕਾ ਇੰਚਾਰਜ ਸ਼ਮਸੇਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਸਾਧੇ ।ਸ਼ਮਸੇਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਇਹ ਸੋਚ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ ਹੈ। ਵੋਟ ਪਾਉਣਾ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ।
ਜਿਸ ਨੂੰ ਖੋਹਣ ਦੀ ਕੋਸ਼ਿਸ਼ ਕਰਨਾ ਬੇਹੱਦ ਘਟੀਆ ਅਤੇ ਨਿੰਦਣਯੋਗ ਹੈ।ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਹਿਲਾਂ ਵੀ ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਵਿੱਚ ਅਜਿਹੇ ਹੱਥਕੰਡੇ ਅਪਣਾ ਕੇ ਆਮ ਵੋਟਰਾਂ ਦੀਆਂ ਵੋਟਾਂ ਕਟਵਾ ਕੇ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰਦੀ ਰਹੀ ਹੈ।ਸ਼ਮਸੇਰ ਸਿੰਘ ਨੇ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ।ਕਿ ਇਸ ਵੀਡੀਓ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਦਿੱਤੀ ਜਾ ਰਹੀ ਹੈ। ਅਤੇ ਇਸ ਬਾਰੇ ਹਾਈ ਕਮਾਂਡ ਨੂੰ ਵੀ ਪੱਤਰ ਲਿਖਿਆ ਜਾਵੇਗਾ।ਆਪ' ਆਗੂ ਨੇ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ।ਕਿ ਉਹ ਭਾਜਪਾ ਦੀਆਂ ਇਨ੍ਹਾਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਅਤੇ ਆਪਣੀਆਂ ਵੋਟਾਂ ਨੂੰ ਸੁਰੱਖਿਅਤ ਰੱਖਣ ਲਈ ਚੌਕਸ ਰਹਿਣ। ਸ਼ਮਸੇਰ ਸਿੰਘ ਨੇ ਅੰਤ ਵਿੱਚ ਕਿਹਾ ਕਿ ਵੀਡੀਓ ਵਿੱਚ ਸੱਚਾਈ ਸਾਫ਼ ਨਜ਼ਰ ਆ ਰਹੀ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਸਫ਼ਾਈ ਇਸ ਸਾਜ਼ਿਸ਼ ਨੂੰ ਛੁਹ ਨਹੀਂ ਸਕਦੀ। ਪਾਰਟੀ ਇਸ ਮਾਮਲੇ ਵਿੱਚ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਨਾਲ ਸਖ਼ਤ ਕਾਰਵਾਈ ਕਰਵਾਉਣ ਲਈ ਵਚਨਬੱਧ ਹੈ।
- Download Babushahi App
-
-