ਵੱਡੀ ਖ਼ਬਰ: ਪੰਜਾਬ ਪੁਲਿਸ ਦੇ 10 ਹਜ਼ਾਰ ਮੁਲਾਜ਼ਮ ਨਸ਼ੇ ਦੇ ਆਦੀ- ਪ੍ਰਗਟ ਸਿੰਘ ਦਾ ਗੰਭੀਰ ਦੋਸ਼
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 30 ਅਕਤੂਬਰ 2026- ਅੱਜ ਮਾਨਸਾ ਦੇ ਪਿੰਡ ਭੰਮੇ ਕਲਾਂ ਪਹੁੰਚੇ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ, ਅੱਜ ਪੰਜਾਬ ਪੁਲਿਸ ਦੇ 10 ਹਜ਼ਾਰ ਮੁਲਾਜ਼ਮ ਨਸ਼ੇ ਦੇ ਆਦੀ ਹੋ ਚੁੱਕੇ ਹਨ। ਪ੍ਰਗਟ ਸਿੰਘ ਨੇ ਦੋਸ਼ ਲਾਇਆ ਕਿ ਪੁਲਿਸ ਦੀ ਮਿਲੀਭੁਗਤ ਤੋਂ ਬਿਨ੍ਹਾਂ ਨਸ਼ਾ ਵਿਕ ਹੀ ਨਹੀਂ ਸਕਦਾ।
ਦੱਸ ਦਈਏ ਕਿ ਪਰਗਟ ਸਿੰਘ ਅਤੇ ਹੋਰ ਆਗੂ ਪਿੰਡ ਭੰਮੇ ਕਲਾਂ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ।
- Download Babushahi App
-
-