ਵੱਡੀ ਖ਼ਬਰ: ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ, 22 ਦਸੰਬਰ 2025- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਨਰਦੇਵ ਸਿੰਘ ਬੌਬੀ ਮਾਨ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਬੌਬੀ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।
ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਭਾਰਤਵਾਜ਼ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਨੀਅਰ ਅਕਾਲੀ ਲੀਡਰ ਨਰਦੇਵ ਸਿੰਘ ਬੌਬੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ।