ਵੱਡੀ ਖ਼ਬਰ: ਭਗਵੰਤ ਮਾਨ ਨੇ ਸੱਦੀ ਆਲ ਪਾਰਟੀ ਮੀਟਿੰਗ
ਸ਼ਾਮ 5 ਵਜੇ ਹੋਵੇਗੀ ਆਲ ਪਾਰਟੀ ਮੀਟਿੰਗ- ਮਾਨ
ਮਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਨਾਲ ਹਾਂ
ਚੰਡੀਗੜ੍ਹ, 10 ਮਈ 2025: ਪੰਜਾਬ ਵਿੱਚ ਵਿਗੜਦੇ ਹਾਲਾਤ ਅਤੇ ਭਾਰਤ-ਪਾਕਿਸਤਾਨ ਸਰਹੱਦ 'ਤੇ ਵਧਦੀਆਂ ਚਿੰਤਾਵਾਂ ਦੇ ਸਬੰਧ ਵਿੱਚ ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਰਾਜ ਭਵਨ ਵਿਖੇ ਸ਼ਾਮ 5 ਵਜੇ ਹੋਵੇਗੀ। ਇਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਨਾਲ ਹਾਂ। ਇਸ ਮੀਟਿੰਗ ਵਿੱਚ ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀ ਆਵਾਜਾਈ, ਅੱਤਵਾਦੀ ਘੁਸਪੈਠ ਦੀ ਸੰਭਾਵਨਾ ਅਤੇ ਪਾਕਿਸਤਾਨ ਤੋਂ ਸ਼ੱਕੀ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਰਾਜਨੀਤਿਕ ਚਿਹਰੇ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।