ਵੱਡੀ ਖ਼ਬਰ: ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ, ਸੁਖਬੀਰ ਨੇ ਮੁੜ ਅਕਾਲੀ ਦਲ 'ਚ ਕਰਵਾਇਆ ਸ਼ਾਮਲ
ਚੰਡੀਗੜ੍ਹ, 14 ਜੂਨ 2025- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਆਗੂ ਸਿਕੰਦਰ ਮਲੂਕਾ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾ ਕੇ ਘਰ ਵਾਪਸੀ ਕਰਵਾਈ ਹੈ। ਇਸ ਬਾਰੇ ਸੁਖਬੀਰ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਬਜ਼ੁਰਗ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ, ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ।
Click to Follow Babushahi Facebook page →