ਵੱਡੀ ਖ਼ਬਰ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਜੁਲਾਈ 2025- ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਸੈਦੂਪੁਰ ਦੇ ਸਾਬਕਾ ਸਰਪੰਚ ਦਾ ਗੁਆਂਢੀ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਰਪੰਚ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਦਾ ਆਪਣੇ ਗੁਆਂਢੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ। ਇਸੇ ਰੰਜਿਸ਼ ਦੇ ਤਹਿਤ ਪਰਵਿੰਦਰ ਸਿੰਘ ਦੇ ਗੁਆਂਢੀ ਵੱਲੋਂ ਉਸ ਤੇ (ਪਰਵਿੰਦਰ) ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਗੋਲੀਆਂ ਲੱਗਣ ਕਾਰਨ ਪਰਵਿੰਦਰ ਸਿੰਘ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਅਤੇ ਤੁਰੰਤ ਪਰਵਿੰਦਰ ਸਿੰਘ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।