ਵੱਡੀ ਖ਼ਬਰ: ਸੀਨੀਅਰ IPS ਅਫ਼ਸਰ ਸਸਪੈਂਡ
ਰਵੀ ਜੱਖੂ
ਚੰਡੀਗੜ੍ਹ, 18 ਅਕਤੂਬਰ 2025- ਪੰਜਾਬ ਸਰਕਾਰ ਦੇ ਵੱਲੋਂ ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਸਿੰਘ ਭੁੱਲਰ ਨੂੰ ਸਸਪੈਂਡ ਕਰ ਦਿੱਤਾ ਹੈ। ਦਰਅਸਲ, ਬੀਤੇ ਦਿਨੀਂ ਸੀਬੀਆਈ ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਤੇ ਕਥਿਤ ਤੌਰ ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ।