ਵੱਡੀ ਖ਼ਬਰ: AAP ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਜੁਲਾਈ 2025-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿੱਚ, ਆਮ ਆਦਮੀ ਪਾਰਟੀ ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁਲਿਸ ਨੇ ਸੰਦੋਆ ਅਤੇ ਉਹਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਦੁਆਰਾ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ ਹੈ। ਅੱਜ ਉਨ੍ਹਾਂ ਨੇ 'ਆਪ' ਦੇ ਰੋਪੜ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।
ਲਗਭਗ ਇੱਕ ਦਰਜਨ ਸਾਥੀਆਂ ਨਾਲ ਸੰਦੋਆ ਨੇ ਪ੍ਰਦਰਸ਼ਨ ਕੀਤਾ ਅਤੇ ਆਪਣੀ ਪਾਰਟੀ ਦੇ ਵਿਧਾਇਕ ਵਿਰੁੱਧ ਨਾਅਰੇ ਲਾਏ। ਇਸੇ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਹਟਾ ਦਿੱਤਾ।
Click to Follow Babushahi Facebook page →