ਵੱਡੀ ਖ਼ਬਰ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ‘ਨੋ ਫਲਾਇੰਗ ਜ਼ੋਨ’ ਐਲਾਨਿਆ
ADC ਵਲੋਂ 17 ਜੁਲਾਈ ਨੂੰ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
ਜਲੰਧਰ, 15 ਜੁਲਾਈ 2026: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ADC) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਧਾਨ ਮੰਤਰੀ Narinder Modi ਦੇ ਦੌਰੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 17 ਜੁਲਾਈ 2026 ਨੂੰ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕੋਪਟਰ (ਸਿਵਾਏ ਪ੍ਰਧਾਨ ਮੰਤਰੀ ਦੇ ਵੀ.ਵੀ.ਆਈ.ਪੀ.ਹੈਲੀਕੋਪਟਰ/ਜਹਾਜ਼) ਆਦਿ ਉਡਾਉਣ ‘ਤੇ ਪਾਬੰਦੀ ਰਹੇਗੀ। ਇਹ ਹੁਕਮ 17.07.2026 ਨੂੰ ਦੁਪਹਿਰ 12 ਵਜੇ ਤੋਂ ਸ਼ਾਮ 8 ਵਜੇ ਤੱਕ ਲਾਗੂ ਰਹਿਣਗੇ।
- Download Babushahi App
-
-