ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ ਅੰਦਰ ਬੰਦ ਹੋਣ ਸ਼ਰਾਬ ਦੇ ਠੇਕੇ : ਜਥੇਦਾਰ ਗਿਆਨੀ ਸਿੰਘ ਗੜਗੱਜ
ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ 2025: ਪਵਿੱਤਰ ਨਗਰੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਭਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰੇ। ਉਨ੍ਹਾਂ ਕਿਹਾ ਕਿ ਇਹ ਦਿਨ ਸੋਗ, ਆਤਮ-ਨਿਰੀਖਣ ਅਤੇ ਸ਼ਰਧਾ ਲਈ ਹਨ, ਨਸ਼ਾ ਜਾਂ ਮਨੋਰੰਜਨ ਲਈ ਨਹੀਂ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸਤਿਕਾਰ ਕਰਨਾ ਚਾਹੁੰਦੇ ਹਾਂ ਤਾਂ ਸਾਨੂੰ ਨਸ਼ਾ ਮੁਕਤ ਸਮਾਜ ਵੱਲ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਚਰਿੱਤਰ ਨਿਰਮਾਣ ਲਈ ਕੰਮ ਕਰਨ ਦੀ ਅਪੀਲ ਕੀਤੀ।