ਸ਼ਿਵ ਕੁਮਾਰ ਬਟਾਲਵੀ ਕੇਂਦਰ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੂੰ ਦਿੱਤੀ ਟਰੇਨਿੰਗ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੂੰ ਦਿੱਤਾ ਗਿਆ ਵੀਡੀਓ ਸੰਦੇਸ਼
ਰੋਹਿਤ ਗੁਪਤਾ
ਬਟਾਲਾ, 7 ਨਵੰਬਰ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ 'ਵਿਲੇਜ਼ ਡਿਫੈਂਸ ਕਮੇਟੀਆਂ' ( ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆਂ ਹਨ। ਜਿਸ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਕੇਂਦਰ ਵਿਖੇ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੂੰ ਦਿੱਤੀ ਟਰੇਨਿੰਗ ਇਸ ਮੌਕੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਨੇ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੂੰ ਵੀਡੀਓ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਬਲਜੀਤ ਸਿੰਘ ਬੀਡੀਪੀਓ ਬਟਾਲਾ, ਮਾਨਿਕ ਮਹਿਤਾ ਜ਼ਿਲ੍ਹਾ ਕੋਆਡੀਨੇਟਰ ਗੁਰਦਾਸਪੁਰ, ਮਨਜੀਤ ਬੰਮਰਾਹ ਹਲਕਾ ਕੋਆਡੀਨੇਟਰ ਬਟਾਲਾ, ਬਲਾਕ ਪ੍ਰਧਾਨ ਮੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ, ਕੁਲਜੀਤ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਸਮੇਤ ਵਾਰਡ ਡਿਵੈਂਸ਼ ਕਮੇਟੀ ਦੇ ਮੈਂਬਰ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਦੱਸਿਆ ਕਿ ਸਬ ਡਵੀਜ਼ਨ ਬਟਾਲਾ ਵਿੱਚ ਗਠਿਤ ਵਿਲੇਜ਼ ਡਿਫੈਂਸ ਕਮੇਟੀਆਂ' ਦੇ ਮੈਂਬਰਾਂ ਨੂੰ ਟਰੇਨਿੰਗ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਸਾਰਥਕ ਨਾਲ ਨੇਪਰੇ ਚਾੜਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆ ਹਨ, ਜੋ ਕਿ ਨਸ਼ੇ ਨੂੰ ਖਤਮ ਕਰਨ ਵਿੱਚ ਸਹਾਈ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨੂੰ ਹਲਕਾ ਵਾਈਜ ਟ੍ਰੇਨਿੰਗ ਪ੍ਰਦਾਨ ਕੀਤੀ ਗਈ ਹੈ ਅਤੇ ਮੋਬਾਇਲ ਐਪ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਗੱਲ ਕਰਦਿਆਂ ਮਾਨਿਕ ਮਹਿਤਾ ਜ਼ਿਲ੍ਹਾ ਕੋਆਡੀਨੇਟਰ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ