ਸਤਲੁਜ ਪ੍ਰੈਸ ਕਲੱਬ ਰੂਪਨਗਰ ਹੋਈ ਸਲਾਨਾ ਚੋਣ ਤੇ ਸਰਬਸੰਮਤੀ ਚੁਣਿਆ ਗਿਆ ਪ੍ਰਧਾਨ
ਮਨਪ੍ਰੀਤ ਸਿੰਘ
ਰੂਪਨਗਰ ,16 ਮਾਰਚ 2026 : ਸਤਲੁਜ ਪ੍ਰੈਸ ਕਲੱਬ ਰੂਪਨਗਰ ਦੀ ਸਾਲਾਨਾ ਕਾਰਜਕਾਰਨੀ ਦੀ ਨਵੀਂ ਚੋਣ ਸੋਮਵਾਰ ਨੂੰ ਆਰ ਟੀਵੀ ਵਨ ਦਫਤਰ ਗਿਆਨੀ ਜੈਲ ਸਿੰਘ ਨਗਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਸਰਬਜੀਤ ਸਿੰਘ ਕੋਟਲਾ ਨਿਹੰਗ ਨੂੰ ਪ੍ਰਧਾਨ, ਸ਼ਮਸ਼ੇਰ ਸਿੰਘ ਬੱਗਾ ਨੂੰ ਜਨਰਲ ਸਕੱਤਰ , ਧਰੁਵ ਨਾਰੰਗ ਨੂੰ ਕੈਸ਼ੀਅਰ, ਸੋਮਰਾਜ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਦਵਿੰਦਰ ਸ਼ਰਮਾ ਨੂੰ ਮੀਤ ਪ੍ਰਧਾਨ, ਰਾਕੇਸ਼ ਕੁਮਾਰ ਨੂੰ ਪ੍ਰੈੱਸ ਸਕੱਤਰ, ਕ੍ਰਿਪਾਲ ਸਿੰਘ ਘਨੌਲੀ ਨੂੰ ਜੋਆਇੰਟ ਸਕੱਤਰ, ਮਨਪ੍ਰੀਤ ਸਿੰਘ ਤੋਕੀ ਨੂੰ ਜੋਆਇੰਟ ਪ੍ਰੈੱਸ ਸਕੱਤਰ, ਅਸ਼ੋਕ ਤਲਵਾੜ ਨੂੰ ਚੇਅਰਮੈਨ ਅਤੇ ਪਰਮਜੀਤ ਸਿੰਘ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ। ਇਸ ਮੀਟਿੰਗ ਵਿੱਚ ਕਲੱਬ ਦੀ ਨਵੀਂ ਮੈਂਬਰਸ਼ਿਪ ਕਰਨ ਦਾ ਫੈਸਲਾ ਵੀ ਕੀਤਾ। ਮੀਟਿੰਗ ਵਿੱਚ ਕਲੱਬ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਸਰਬਜੀਤ ਸਿੰਘ ਕੋਟਲਾ ਨਿਹੰਗ ਨੇ ਕਿਹਾ ਕਿ ਕਲੱਬ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਉਜਾਗਰ ਕਰਕੇ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸਤਲੁਜ ਪ੍ਰੈਸ ਕਲੱਬ ਪਿਛਲੇ ਦੋ ਸਾਲਾਂ ਤੋਂ ਗਤੀਵਿਧੀਆਂ ਚਲਾ ਰਿਹਾ ਹੈ ਅਤੇ ਇਲਾਕੇ ਦੀ ਹਰ ਸਮੱਸਿਆ ਨੂੰ ਕਵਰੇਜ ਕੀਤਾ ਜਾ ਰਿਹਾ ਹੈ। ਇਸ ਮੌਕੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬੱਗਾ ਨੇ ਕਿਹਾ ਕਿ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀ ਹਰ ਸਮੱਸਿਆ ਨੂੰ ਵੱਧ ਤੋਂ ਵੱਧ ਕਵਰੇਜ ਕੀਤਾ ਜਾਵੇਗਾ ਅਤੇ ਕਲੱਬ ਦੇ ਹਰ ਮੈਂਬਰ ਨੂੰ ਨਾਲ ਲੈਕੇ ਅਗਲੀਆਂ ਗਤੀਵਿਧੀਆਂ ਚਲਾਈਆਂ ਜਾਣਗੀਆਂ। ਇਸ ਮੌਕੇ ਚੇਅਰਮੈਨ ਅਸ਼ੋਕ ਤਲਵਾੜ ਤੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਨੇ ਕਿਹਾ ਕਿ ਸਮੂਹ ਕਲੱਬ ਨੂੰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
Click to Follow Babushahi Facebook page →