ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ
ਅਸ਼ੋਕ ਵਰਮਾ
ਰਾਮਪੁਰਾ (ਬਠਿੰਡਾ), 1 ਸਤੰਬਰ 2025 : ਸੂਬੇ ਭਰ ‘ਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੀ ਮਾਰ ਨਾਲ ਜੂਝ ਰਹੇ ਆਮ ਲੋਕਾਂ ਦੀ ਮੱਦਦ ਲਈ ਸਥਾਨਕ ਏਪੈਕਸ ਹਸਪਤਾਲ ਵਲੋਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੇਵਾ ਲਈ ਅੱਗੇ ਹੱਥ ਵਧਾਉਂਦਿਆਂ ਫ਼ਜਿਲਕਾ ਜ਼ਿਲ੍ਹੇ ਦੀ ਮੰਡੀ ਲਾਧੂਕਾ ਲਈ ਇਕ ਟਰੱਕ ਰਾਹਤ ਸਮੱਗਰੀ ਦਾ ਭੇਜਿਆ ਗਿਆ ਹੈ।
ਇਸ ਮੌਕੇ ਡਾ. ਗੁਰਿੰਦਰ ਸਿੰਘ ਮਾਨ ਨੇ ਸਮਾਜ ਸੇਵੀ ਸੰਸਥਾਵਾਂ ਹੋਰ ਦਾਨੀ ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਨੇਕ ਕਾਰਜਾਂ ਵਿੱਚ ਬਣਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਤੋਂ ਇਲਾਵਾ ਸੁੱਕਾ ਦੁੱਧ, ਮੱਛਰਦਾਨੀਆਂ, ਮਨੁੱਖੀ ਦਵਾਈਆਂ ਤੋਂ ਇਲਾਵਾ ਪਸ਼ੂਆਂ ਲਈ ਦਵਾਈਆਂ ਅਤੇ ਛੋਟੇ ਬੱਚਿਆਂ ਲਈ ਨਿਪਲ ਸ਼ੀਸ਼ੀਆਂ ਆਦਿ ਸ਼ਾਮਲ ਹੈ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।