ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਵਿਖੇ ਮਾਪੇ ਅਧਿਆਪਕ ਮਿਲਣੀ ਰਹੀ ਪ੍ਰੇਰਨਾਦਾਇਕ
ਗੁਰਪ੍ਰੀਤ ਸਿੰਘ ਜਖਵਾਲੀ
ਦੇਵੀਗੜ੍ਹ 18 ਅਕਤੂਬਰ 2025:-
ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਵਿਖੇ ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਦੀ ਦੇ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਹੋਈ। ਇਸ ਮੀਟਿੰਗ ਵਿੱਚ ਪਿੰਡ ਦੇ ਪਤਵੰਤੇ ਸੱਜਣ ,ਐਸ ਐਮ ਸੀ ਕਮੇਟੀ ਦੇ ਚੇਅਰਮੈਨ , ਮੈਂਬਰ, ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਸ਼ਾਮਿਲ ਹੋਏ। ਮਾਪੇ ਅਧਿਆਪਕ ਮਿਲਣੀ ਵਿੱਚ ਬੱਚਿਆਂ ਦੇ ਸਤੰਬਰ ਵਿੱਚ ਹੋਏ ਮੁਲਾਂਕਣ ਸਬੰਧੀ, ਸਕੂਲ ਵਿੱਚ ਚੱਲ ਰਹੀਆਂ ਗਤੀਆਂ ਵਿਧੀਆਂ, ਯੁੱਧ ਨਸ਼ਿਆਂ ਵਿਰੁੱਧ, ਪਰਾਲੀ ਨਾ ਸਾੜਨ ਸਬੰਧੀ, ਗ੍ਰੀਨ ਦਿਵਾਲੀ ਮਨਾਉਣ ਸਬੰਧੀ ਮਾਪਿਆਂ ਤੇ ਉਹਨਾਂ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਇਸ ਸਮੇਂ ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ, ਮੈਡਮ ਸਤਵਿੰਦਰ ਕੌਰ ਨੇ ਕਿਹਾ ਕਿ ਜੇਕਰ ਮਾਪੇ ਅਧਿਆਪਕ ਮਿਲ ਜਾਣ ਤਾਂ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕਦਾ ਹੈ। ਉਨਾਂ ਨੇ ਪਿੰਡ ਵਾਸੀਆਂ ਤੇ ਮੋਹਤਬਰ ਸੱਜਣਾ ਵੱਲੋਂ ਮਿਲ ਰਹੇ ਸਹਿਯੋਗ ਤੇ ਧੰਨਵਾਦ ਵੀ ਕੀਤਾ। ਇਸ ਸਮੇਂ ਬਲਾਕ ਮਾਸਟਰ ਟ੍ਰੇਨਰ ਅਮਰੀਕ ਸਿੰਘ, ਮਿਡ ਡੇਅ ਮੇਲ ਵਰਕਰ ਵੀ ਮੌਜੂਦ ਰਹੇ।