ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਨਵੇਂ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ
ਅਸ਼ੋਕ ਵਰਮਾ
ਕੋਟਕਪੂਰਾ, 22 ਮਈ 2025 :ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਦੇਵੀਵਾਲਾ ਰੋਡ ਕੋਟਕਪੂਰਾ ਵਿਖੇ ਸਾਲ 2025-26 ਲਈ ਆਨਲਾਈਨ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਕਾਲਜ ਦੇ ਪ੍ਰਿੰਸੀਪਲ ਇੰਜੀ: ਸ਼ੁਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਰਾਹੀਂ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇਸ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਿਕਿ ਆਈ.ਟੀ.ਆਈ (ਦੋ ਸਾਲ) ਬਾਰ੍ਹਵੀਂ (ਵੋਕੇਸ਼ਨਲ) ਬਾਰ੍ਹਵੀ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ।
ਉਹਨਾਂ ਨੇ ਦੱਸਿਆ ਕਿ ਇਸ ਸੰਸਥਾ ਵਿੱਚ ਦੋ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀ: ਅਤੇ ਇਲੈਕਟ੍ਰੋਨਿਕਸ ਕਮਿਊਨੀਕੇਸ਼ਨ ਐਂਡ ਇੰਜੀ: ਦੇ ਕੋਰਸ ਚੱਲ ਰਹੇ ਹਨ। ਵਿਦਿਆਰਥੀ ਇਨ੍ਹਾਂ ਕੋਰਸਾਂ ਵਿੱਚ ਕਿਸੇ ਇੱਕ ਦੀ ਚੋਣ ਕਰਕੇ ਕਾਲਜ ਵਿੱਚ ਦਾਖਲਾ ਲੈ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਾਲਜ ਵਿੱਚ ਦਾਖਲੇ ਲੈਣ ਵਾਲੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਵੱਖ ਵੱਖ ਸਕਾਲਰਸ਼ਿਪਾਂ ਸਕੀਮਾਂ ਜਿਵੇਂ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਮੁੱਖ ਮੰਤਰੀ ਸਕਾਲਰਸ਼ਿਪ ਸਕੀਮ) ਚਲਾਈਆਂ ਜਾ ਰਹੀਆਂ ਹਨ , ਉਹਨਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਮਨਮੋਹਨ ਕ੍ਰਿਸ਼ਨ, ਪੁਨੀਤ ਮਿੱਤਲ, ਸਤਨਾਮ ਸਿੰਘ, ਸੰਦੀਪ ਸਿੰਘ, ਲਖਵਿੰਦਰ ਸਿੰਘ, ਗੁਰਲਾਲ ਸਿੰਘ, ਵੀਰਪਾਲ ਕੌਰ, ਰਾਕੇਸ਼ ਕੁਮਾਰ, ਸ਼ਿਲਪਾ ਬਜਾਜ, ਸੁਖਚੈਨ ਸਿੰਘ ਦਿਉਲ, ਰਾਜ ਕੁਮਾਰ, ਲਖਵੰਤ ਸਿੰਘ, ਬਲਕਰਨ ਸਿੰਘ, ਪ੍ਰੇਮਜੀਤ ਸਿੰਘ, ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।