ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਏ ਜਾਣ ਦੇ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਅਗਸਤ 2025 : ਸਰਕਾਰੀ ਸਕੂਲ ਚਨਾਰਥਲ ਕਲਾਂ ਵਿਖੇ ਸੁਤੰਤਰਤਾ ਦਿਵਸ ਦਾ ਜਸ਼ਨ ਧੂਮ ਧਾਮ ਨਾਲ ਮਨਾਇਆ ਗਿਆ , ਇਸ ਸੁਤੰਤਰਤਾ ਦਿਵਸ ਦੇ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ , ਤਿਰੰਗਾ ਝੰਡਾਂ ਲਹਿਰਾਉਣ ਦੀ ਰਸਮ ਪ੍ਰਿਸੀਪਲ ਹਰਦੀਪ ਕੌਰ , ਸਰਪੰਚ ਰਾਜਦੀਪ ਸਿੰਘ ਰਾਜੂ , ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਵੱਲੋਂ ਨਿਭਾਈ ਗਈ , ਸਕੂਲ ਦੇ ਵਿਦਿਆਰਥੀਆਂ ਨੇ ਅਜ਼ਾਦੀ ਦੇ ਗੀਤ ਗਾਏ , ਸਕੂਲ ਦੀਆਂ ਵਿਦਿਆਰਥਣਾਂ ਦੇ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕੀਤਾ , ਇਸ ਮੌਕੇ ਤੇ ਸੁਤੰਤਰਤਾ ਦਿਵਸ ਨਾਲ ਸਬੰਧਤ ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ , ਇਸ ਮੌਕੇ ਪ੍ਰਿਸੀਪਲ ਹਰਦੀਪ ਕੌਰ ਅਤੇ ਸਕੂਲ ਦੇ ਸਟਾਫ਼ ਨੇ ਸਮੂਹ ਵਿਦਿਆਰਥੀਆਂ ਨੂੰ ਇਸ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ