ਸਰਹੱਦੀ ਖੇਤਰ ਦੇ ਪਿੰਡ ਜਾਗੋਚੱਕ ਟਾਡਾ ਦੇ ਨੇੜਿਉ ਗੰਨੇ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ, ਪੁਲਿਸ ਜਾਂਚ ਵਿੱਚ ਜੁਟੀ
ਰੋਹਿਤ ਗੁਪਤਾ
ਗੁਰਦਾਸਪੁਰ,
: ਪਾਕਿਸਤਾਨ ਲਗਾਤਾਰ ਆਪਣੀ ਨਕਾਮ ਹਰਕਤ ਤੋਂ ਬਾਜ ਨਹੀਂ ਆ ਰਿਹਾ ਅਤੇ ਸਰਹੱਦੀ ਖੇਤਰ ਦੇ ਇਲਾਕਿਆਂ ਅੰਦਰ ਨਸ਼ੀਲੇ ਪਦਾਰਥ ਅਤੇ ਹਥਿਆਰਾ ਦੀ ਸਮਗਰੀ ਨੂੰ ਸੁੱਟਣ ਲਈ ਵਾਰ ਵਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਰਹੱਦਾਂ ਦੇ ਤਾਇਨਤ ਸਾਡੀਆ ਫੋਰਸਾ ਦੇ ਜਵਾਨਾ ਵੱਲੋ ਹਮੇਸ਼ਾ ਇਹਨਾਂ ਦੀਆਂ ਹਰਕਤਾਂ ਨੂੰ ਨਕਾਮ ਕਰਨ ਵਿੱਚ ਸਫਲ ਰਹਿੰਦੀਆਂ ਹਨ ਪਰ ਇੱਕ ਵਾਰ ਮੁੜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਜੱਗੋਚੱਕ ਟਾਂਡਾ ਦੇ ਟੀ-ਪੁਆਇੰਟ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡਰੋਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਡਰੋਨ ਦੇਖ ਕੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਮੌਕੇ ਤੇ ਪਹੁੰਚੇ ਕੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਕਿਸ ਮਕਸਦ ਨਾਲ ਇਸ ਖੇਤਰ ਵਿੱਚ ਆਇਆ ਸੀ ਅਤੇ ਕੀ ਇਸ ਨਾਲ ਕੋਈ ਸ਼ੱਕੀ ਸਮੱਗਰੀ ਵੀ ਸੁੱਟੀ ਗਈ ਹੈ।
ਸਰਹੱਦੀ ਇਲਾਕਾ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਪੁਲਿਸ ਵੱਲੋਂ ਡਰੋਨ ਦੀ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਉਧਰ ਪੁਲਿਸ ਵੱਲੋਂ ਥਾਣਾ ਬਹਿਰਾਮਪੁਰ ਵਿੱਚ ਅਣਪਛਾਤਿਆ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਡਰੋਨ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

- Download Babushahi App
-
-