ਸਰਹੱਦੀ ਪਿੰਡ ਰੱਤੜ ਛੱਤੜ ਦੇ ਖੇਤਾਂ ਚੋਂ 481 ਗਰਾਮ ਅਫੀਮ ਬਰਾਮਦ
ਰੋਹਿਤ ਗੁਪਤਾ
ਗੁਰਦਾਸਪੁਰ
ਅੰਕਰ_ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜਦੀਕੀ ਪਿੰਡ ਰੱਤੜ ਛੱਤੜ ਦੇ ਖੇਤਾਂ ਵਿੱਚੋਂ 481 ਗਰਾਮ ਅਫੀਮ ਬਰਾਮਦ ਹੋਣ ਦਾ ਖਬਰ ਹੈ। ਜਾਣਕਾਰੀ ਅਨੁਸਾਰ ਬੀਐਸਐਫ ਤੇ ਪੁਲਿਸ ਵੱਲੋਂ ਚਲਾਏ ਸਾਂਝੇ ਸਰਚ ਅਪਰੇਸ਼ਨ ਦੌਰਾਨ ਇਹ ਅਫੀਮ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਿਸ ਅਤੇ ਬੀਐਸਐਫ ਵੱਲੋਂ ਸਰਹੱਦੀ ਇਲਾਕੇ ਅੰਦਰ ਨਸਿਆਂ ਨੂੰ ਠੱਲ ਪਾਉਣ ਲਈ ਚਲਾਏ ਗਏ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜਦੀਕੀ ਪਿੰਡ ਰੱਤੜ ਛੱਤੜ ਦੇ ਖੇਤਾਂ ਵਿੱਚੋਂ ਇੱਕ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ ਕੋਈ ਸ਼ੱਕੀ ਵਸਤੂ ਦਿਖਾਈ ਦਿੱਤੀ। ਉਹਨਾਂ ਦੱਸਿਆ ਕਿ ਜਦ ਇਸਨੂੰ ਖੋਲ ਕੇ ਦੇਖਿਆ ਗਿਆ ਤਾਂ ਇਸ ਵਿੱਚੋਂ ਅਫੀਮ ਬਰਾਮਦ ਹੋਈ ਹੈ। ਐਸਐਚਓ ਨੇ ਦੱਸਿਆ ਕਿ ਪੁਲਿਸ ਵੱਲੋਂ ਤੋਲਣ ਤੇ ਇਸਦਾ ਵਜ਼ਨ 481 ਗ੍ਰਾਮ ਪਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਅਫੀਮ ਨੂੰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਹੈ, ਉਹਨਾਂ ਕਿਹਾ ਕਿ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਇਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Click to Follow Babushahi Facebook page →