ਸਹੁੰ ਚੁੱਕਣ ਤੋਂ ਬਾਅਦ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ CM ਮਾਨ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)
ਚੰਡੀਗੜ੍ਹ, 28 ਜੂਨ 2025: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ, ਜਿਨ੍ਹਾਂ ਨੇ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਨੂੰ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਰਸਮੀ ਸਮਾਰੋਹ ਦੌਰਾਨ ਵਿਧਾਇਕ (ਐਮਐਲਏ) ਵਜੋਂ ਸਹੁੰ ਚੁੱਕਾਈ।

ਜਿਸ ਤੋਂ ਬਾਅਦ ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਇਸ ਦੀਆਂ ਤਸਵੀਰਾਂ CM ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ, "ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਪਰਿਵਾਰ ਸਮੇਤ ਮਿਲਣ ਲਈ ਪਹੁੰਚੇ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
.jpg)
ਮੈਨੂੰ ਪੂਰਨ ਆਸ ਹੈ ਕਿ ਸੰਜੀਵ ਅਰੋੜਾ ਜੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਦ੍ਰਿੜਤਾ ਅਤੇ ਨਿਰਪੱਖ ਹੋ ਕੇ ਬਾਖ਼ੂਬੀ ਨਿਭਾਉਣਗੇ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ।"
.jpg)
