ਸ਼ਹੀਦ ਸਰਬਜੀਤ ਸਿੰਘ ਦਾ ਬਿੰਦਰਖ ਵਿੱਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸੰਸਕਾਰ
ਸ਼ਹੀਦ ਸਰਬਜੀਤ ਸਿੰਘ ਬਿੰਦਰਖ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਰਧਾਂਜਲੀ ਭੇਟ ਕੀਤੀ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ -17 ਜੂਨ
ਲੱਦਾਖ ਦੇ ਲੇਹ ਖੇਤਰ ਵਿੱਚ ਦੇਸ਼ ਦੀ ਸਰਹੱਦ 'ਤੇ ਤਾਇਨਾਤ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ।
ਰੂਪਨਗਰ ਜ਼ਿਲ੍ਹੇ ਦੇ ਪਿੰਡ ਬਿੰਦਰੱਖ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਲੇਹ ਦੇ ਇੱਕ ਬਹੁਤ ਹੀ ਉੱਚਾਈ ਵਾਲੇ ਇਲਾਕੇ ਵਿੱਚ ਦੇਸ਼ ਦੀ ਸੇਵਾ ਨਿਭਾ ਰਿਹਾ ਸੀ , ਜਿੱਥੇ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਸ ਦੀ ਸਿਹਤ ਬੇਹੱਦ ਵਿਗੜ ਗਈ ਅਤੇ ਉਹ ਦੇਸ਼ ਲਈ ਕੁਰਬਾਨ ਹੋ ਗਿਆ। ਇਸ ਮੰਦਭਾਗੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸ਼ਹੀਦ ਦੇ ਜੱਦੀ ਪਿੰਡ ਬਿੰਦਰੱਖ ਸਮੇਤ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਤੇ ਬਹੁਤ ਵੱਡਾ ਦੁੱਖਾਂ ਦਾ ਪਹਾੜ ਟੁੱਟ ਗਿਆ।
ਅੱਜ ਸ਼ਹੀਦ ਸਰਬਜੀਤ ਸਿੰਘ ਦੇ ਜੱਦੀ ਪਿੰਡ ਬਿੰਦਰਖ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਇਸ ਮੌਕੇ ਬਹੁਤ ਵੱਡੀ ਗਿਣਤੀ ਚ ਪਿੰਡ ਇਲਾਕਾ ਨਿਵਾਸੀ ਤੇ ਰਾਜਨੀਤਿਕ, ਧਾਰਮਿਕ ਸਮਾਜਿਕ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਡਾ ਵੱਲੋਂ ਅੱਜ ਸ਼ਹੀਦ ਸਰਬਜੀਤ ਸਿੰਘ ਦੇ ਪਿੰਡ ਬਿੰਦਰਖ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ। ਉੱਥੇ ਉਹਨਾਂ ਵੱਲੋਂ ਸ਼ਹੀਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਉਹਨਾਂ ਵੱਲੋਂ ਇਹ ਗੱਲ ਆਖੀ ਗਈ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
- Download Babushahi App
-
-