ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਵਿੱਚ ਬਠਿੰਡਾ ਦੇ ਚਾਰ ਨੇਤਾਵਾਂ ਨੂੰ ਮਿਲੀਆਂ ਵੱਡੀਆਂ ਜਿੰਮੇਵਾਰੀਆਂ
ਅਸ਼ੋਕ ਵਰਮਾ
ਬਠਿੰਡਾ, 13 ਅਪ੍ਰੈਲ 2026 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਮੀਨੀ ਪੱਧਰ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਐਸਸੀ ਵਿੰਗ ਵਿੱਚ ਵੱਡੇ ਪੱਧਰ ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਬਠਿੰਡਾ ਦੇ ਚਾਰ ਨੇਤਾਵਾਂ ਨੂੰ ਪ੍ਰਦੇਸ਼ ਸੰਗਠਨ ਵਿੱਚ ਮਹੱਤਵਪੂਰਨ ਸਥਾਨ ਦਿੱਤੇ ਗਏ ਹਨ। ਐਸਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵੱਲੋਂ ਬਠਿੰਡਾ ਦੇ ਗੁਰੂ ਨਾਨਕਪੁਰਾ ਮੁਹੱਲਾ ਨਿਵਾਸੀ ਜਗੀਰ ਸਿੰਘ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਨਗਰ ਨਿਵਾਸੀ ਜਗਦੀਪ ਸਿੰਘ ਗਹਿਰੀ ਨੂੰ ਮੀਤ ਪ੍ਰਧਾਨ ਅਤੇ ਗੁਰੂ ਅਮਰਦਾਸ ਨਗਰ ਦੇ ਸਾਬਕਾ ਐਮਸੀ ਮੱਖਣ ਸਿੰਘ ਨੂੰ ਵੀ ਐਸਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਹੋਮਲੈਂਡ ਇਨਕਲੇਵ ਨਿਵਾਸੀ ਨਛੱਤਰ ਸਿੰਘ ਧਾਲੀਵਾਲ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਕੋਟਭਾਰਾ ਵੱਲੋਂ ਨਾਜਮ ਸਿੰਘ ਨੂੰ ਐਸਸੀ ਵਿੰਗ ਬਠਿੰਡਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਐਤਵਾਰ ਨੂੰ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਦਫਤਰ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਮਾਨ ਇਕਬਾਲ ਸਿੰਘ ਬਬਲੀ ਢਿੱਲੋਂ ,ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ , ਬਲਜੀਤ ਸਿੰਘ ਬੀੜ ਬਹਿਮਣ, ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ , ਹਰਵਿੰਦਰ ਗੰਜੂ ਅਤੇ ਮੋਹਨਜੀਤ ਸਿੰਘ ਪੁਰੀ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।
- Download Babushahi App
-
-