ਸ਼੍ਰੋਮਣੀ ਕਮੇਟੀ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਕੀਤੇ ਪੁਖ਼ਤਾ ਇੰਤਜ਼ਾਮ : ਜਥੇਦਾਰ ਗੜ੍ਹੀ
ਮੈਂਬਰ ਸਾਹਿਬਾਨ ਨੇ ਗੁਰਦੁਆਰਾ ਸਾਹਿਬਾਨ ਦੀਆਂ ਸਰਾਂਵਾਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਟਿਆਲਾ 30 ਮਾਰਚ 2026: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੂ.ਪੀ.ਐੱਸ ਸਿਵਲ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੀਆਂ ਸਰਾਵਾਂ ਵਿਚ ਠਹਿਰਾਅ ਲਈ ਉਚੇਚੇ ਪ੍ਰਬੰਧ ਕੀਤੇ ਹਨ। ਇਹ ਪ੍ਰਗਟਾਵਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਆਂ ਸਰਾਂਵਾਂ ਵਿਚ ਕੀਤੇ ਪੁਖ਼ਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਗੜੀ ਅਤੇ ਜਥੇਦਾਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਵਲ ਪ੍ਰੀਖਿਆਵਾਂ ਆਈ.ਪੀ.ਐੱਸ ਅਤੇ ਪੀ.ਸੀ.ਐੱਸ ਦੀ ਤਿਆਰੀ ਕਰਨ ਵਾਲੇ ਸਾਬਤ ਸੂਰਤ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਤੌਰ੍ ’ਤੇ ਪੰਜ ਕਰੋੜ ਦਾ ਬਜਟ ਵੀ ਰੱਖਿਆ ਗਿਆ ਹੈ, ਜਿਸ ਤਹਿਤ ਸਿਵਲ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਦੇ ਗੁਰਦੁਆਰਾ ਸਾਹਿਬਾਨ ਦੀਆਂ ਸਰਾਂਵਾਂ ਵਿਚ ਠਹਿਰਣ, ਲੰਗਰ ਅਤੇ ਦੇਖਭਾਲ ਲਈ ਉਚੇਚੇ ਤੌਰ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੁਰਦੁਆਰਾ ਸਾਹਿਬ ਦੀਆਂ ਸਰਾਂਵਾਂ ਵਿਚ ਠਹਿਰਨ ਵਾਲੇ ਪ੍ਰੀਖਿਆਵਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਬੰਧ ਵਿਚ ਗੁਰਦੁਆਰਾ ਸਾਹਿਬਾਨ ਦੀਆਂ ਵੱਖ ਵੱਖ ਸਰਾਂਵਾਂ ਵਿਚ ਪੁੱਜਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਬਲਵਿੰਦਰ ਸਿੰਘ ਸਮਾਣਾ, ਬਾਬਾ ਕੁਲਦੀਪ ਸਿੰਘ, ਸਤਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਪੰਮਾ, ਮਨਜੀਤ ਸਿੰਘ ਪਵਾਰ, ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
Click to Follow Babushahi Facebook page →