ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 6 ਮਈ 2025 : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਸ਼ਹੀਦ ਸੈਨਿਕਾ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਮੁਸ਼ਕਿਲਾ ਨੂੰ ਸੁਣਨ ਉਪਰੰਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।
ਮੀਟਿੰਗ ਦੌਰਾਨ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ 06 ਲਾਭਪਾਤਰੀਆਂ ਨੂੰ ਕੁੱਲ 30,000/- (ਤੀਹ ਹਜ਼ਾਰ ਰੁਪਏ) ਦੀ ਰਾਸ਼ੀ ਦੇ ਚੈੱਕ ਵੀ ਭੇਟ ਕੀਤੇ ਗਏ।
ਮੀਟਿੰਗ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.), ਉਪ-ਪ੍ਰਧਾਨ ਬ੍ਰਗੇਡੀਅਰ ਅਮਰਦੀਪ ਸਿੰਘ ਢਿੱਲੋਂ (ਰਿਟਾ.) ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।