ਸਾਬਕਾ MLA ਕੁਲਜੀਤ ਨਾਗਰਾ ਦੀ ਅਗਵਾਈ ਹੇਠ ਪਿੰਡ ਧੀਰਪੁਰ ਦੇ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਿਲ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 18 ਅਗਸਤ 2025 — ਪਿੰਡ ਧੀਰਪੁਰ ਦੇ ਕਈ ਪ੍ਰਮੁੱਖ ਆਗੂ ਅਤੇ ਨੌਜਵਾਨ ਅੱਜ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆ 'ਚ,ਲਖਵੀਰ ਸਿੰਘ ਲੱਖਾ,ਰਾਮ ਸਿੰਘ, ਬਲਬੀਰ ਸਿੰਘ, ਰਵਿੰਦਰ ਸਿੰਘ,ਜਸਪਾਲ ਸਿੰਘ, ਸ਼ਮਸ਼ੇਰ ਸਿੰਘ ਪੰਚ, ਸੁਰਜੀਤ ਸਿੰਘ,ਨੋਰੌਗ ਸਿੰਘ ਆਦਿ ਸਨ।
ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਵਾਗਤ ਕਰਦਿਆ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਦਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਅੱਗੇ ਆ ਕੇ ਲੜਾਈ ਲੜੀ ਹੈ। ਨਾਗਰਾ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਆਏ ਹਰ ਵਰਕਰ ਨੂੰ ਪੂਰਾ ਸਨਮਾਨ ਮਿਲੇਗਾ ਅਤੇ ਉਹਨਾਂ ਦੀਆਂ ਭੂਮਿਕਾਵਾਂ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਰਹੇਗੀ।
ਨਾਗਰਾ ਨੇ ਕਿਹਾ ਕਿ ਪਿੰਡ ਧੀਰਪੁਰ ਦੇ ਆਗੂਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਇਆ ਹੈ ਅਤੇ ਇਸ ਨਾਲ ਕਾਂਗਰਸ ਦੀ ਜੜ੍ਹਾਂ ਹੋਰ ਗਹਿਰੀਆਂ ਹੋਣਗੀਆਂ।
ਉਨਾ ਨੇ ਕਿਹਾ ਕਿ ਸਾਰਿਆਂ ਦੇ ਇਕੱਠੇ ਮਿਲ ਕੇ ਕੰਮ ਕਰਨ ਨਾਲ ਪਾਰਟੀ ਭਵਿੱਖ ਵਿੱਚ ਹੋਰ ਵੱਡੀਆਂ ਜਿੱਤਾਂ ਹਾਸਲ ਕਰੇਗੀ।
ਸ਼ਾਮਿਲ ਹੋਏ ਧੀਰਪੁਰ ਦੇ ਆਗੂਆਂ ਨੇ ਕਿਹਾ ਕਿ ਉਹ ਕੁਲਜੀਤ ਸਿੰਘ ਨਾਗਰਾ ਦੀ ਸਾਫ਼-ਸੁਥਰੀ ਛਵੀ ਅਤੇ ਲੋਕਾਂ ਨਾਲ ਜੋੜੀ ਹੋਈ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿੰਡ ਧੀਰਪੁਰ ਤੋਂ ਕਾਂਗਰਸ ਨੂੰ ਭਾਰੀ ਸਮਰਥਨ ਮਿਲੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਡੇ ਅੰਤਰ ਨਾਲ ਜਿੱਤੇਗੀ।ਇਸ ਮੌਕੇ ਸਾਬਕਾ ਸਰਪੰਚ ਰਣਜੀਤ ਸਿੰਘ ਸੱਦੋਮਾਜਰਾ,ਪਰਮਿੰਦਰ ਸਿੰਘ ਸੱਦੋਮਾਜਰਾ,ਸ਼ਿੰਦਰ ਸਿੰਘ ਰੰਧਾਵਾ,ਨਿਰਮਲ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ।