ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਗੇਟ ਰੈਲੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 28 ਸਤੰਬਰ 2026 :ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਭੰਗੂ,ਮੀਤ ਪ੍ਰਧਾਨ ਬਲਜਿੰਦਰ ਮਾਨ,ਵਿੱਤ ਸਕੱਤਰ ਲਛਮਣ ਰਾਮਪੁਰਾ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਫੈਸਲਾ ਕੀਤਾ ਹੈ ਪਰ ਪਾਵਰਕੌਮ ਥਰਮਲ ਪਲਾਂਟ ਦੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਆਫਰ ਲੈਟਰ ਦੇਣ ਦੇ ਬਾਵਜੂਦ ਨਿਯੁਕਤੀ ਪੱਤਰ ਦੇਣ ਤੇ ਰੋਕ ਲਗਾ ਦਿੱਤੀ ਹੈ। ਜਿਸਦੇ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਤੇ ਰੋਸ ਰੈਲੀ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਯੁਕਤੀ ਪੱਤਰ ਸੌਂਪੇ ਜਾਣ,ਜੇਕਰ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਜਲਦ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ। ਅੱਜ ਦੀ ਰੈਲੀ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
- Download Babushahi App
-
-