ਸਿਵਲ ਸਰਜਨ ਦਫ਼ਤਰ ਵਿਖੇ ਰਿਟਾਇਰ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ
ਅਸ਼ੋਕ ਵਰਮਾ
ਬਠਿੰਡਾ, 1ਦਸੰਬਰ 2025: ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਬਤੌਰ ਸਹਾਇਕ ਮਲੇਰੀਆ ਅਫ਼ਸਰ ਮੱਘਰ ਸਿੰਘ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ਵਿਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਅੱਜ ਰਿਟਾਇਰਮੈਂਟ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮੱਘਰ ਸਿੰਘ ਨੇ 38 ਸਾਲ 10 ਮਹੀਨੇ ਤੱਕ ਸਿਹਤ ਵਿਭਾਗ ਨੰੁ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ।ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ।ਇਸ ਮੌਕੇ ਮੌਜੂਦ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਰਿਟਾਇਰ ਹੋਏ ਕਰਮਚਾਰੀ ਮੱਘਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।