ਸਿਵਲ ਸਰਜਨ ਬਠਿੰਡਾ ਵੱਲੋਂ ਪ੍ਰਦੂਸ਼ਣ ਕਾਰਨ ਦਮੇ ਦੇ ਮਰੀਜ਼ਾਂ ਨੂੰ ਚੌਕਸ ਰਹਿਣ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 10 ਨਵੰਬਰ 2025 : ਲਗਾਤਾਰ ਵਧ ਰਹੇ ਪ੍ਰਦੂਸ਼ਣ ਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਸਮ ਵਿੱਚ ਦਮੇ ਦੇ ਮਰੀਜਾਂ ਨੂੰ ਆਪਣੀ ਸਿਹਤ ਵੱਲ਼ ਖਾਸ ਧਿਆਨ ਦੇਣਾ ਚਾਹੀਦਾ ਹੈ। ਇਸ ਨੂੰ ਸਾਹ ਰਾਹੀਂ ਅੰਦਰ ਲਿਜਾਣ ਵਾਲੀਆਂ ਦਵਾਈਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ, ਤਾਂ ਜੋ ਦਮੇ ਵਾਲੇ ਲੋਕ ਆਮ ਜੀਵਨ ਜੀਅ ਸਕਣ। ਅੱਜ-ਕੱਲ੍ਹ ਲੋਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਵਿਗੜਦੀ ਜੀਵਨ ਸ਼ੈਲੀ ਅਤੇ ਭੋਜਨ ਪ੍ਰਤੀ ਲਾਪਰਵਾਹੀ ਸਾਡੀ ਸਿਹਤ 'ਤੇ ਮਾੜਾ ਪ੍ਰਭਾਵ ਪਾ ਰਹੀ ਹੈ। ਇਹੀ ਕਾਰਨ ਹੈ ਕਿ ਲੋਕ ਲਗਾਤਾਰ ਡਾਇਬਟੀਜ਼, ਬੀਪੀ ਵਰਗੀਆਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਦਮਾ ਇਹਨਾਂ ਬਿਮਾਰੀਆਂ ਵਿੱਚੋਂ ਇੱਕ ਹੈ। ਇਹ ਸਾਹ ਦੀ ਗੰਭੀਰ ਬਿਮਾਰੀ ਹੈ ਜੋ ਕਿਸੇ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਦਮਾ ਇੱਕ ਪੁਰਾਣੀ ਬਿਮਾਰੀ ਹੈ ਜੋ ਬੱਚਿਆਂ ਅਤੇ ਬਾਲਗਾਂ ਦੋਵਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਬਿਮਾਰੀ ਤੋਂ ਪੀੜਤ ਵਿਅਕਤੀ ਦੀਆਂ ਸਾਹ ਨਾਲੀਆਂ ਸੁੰਗੜ ਜਾਂਦੀਆਂ ਹਨ, ਜਿਸ ਕਾਰਨ ਉਨ੍ਹਾਂ ਵਿਚ ਸੋਜ ਆਉਣ ਲੱਗਦੀ ਹੈ। ਨਤੀਜੇ ਵਜੋਂ, ਦਮੇ ਵਾਲੇ ਲੋਕਾਂ ਨੂੰ ਖੰਘ, ਘਰਰ ਘਰਰ, ਸਾਹ ਚੜ੍ਹਨਾ, ਅਤੇ ਛਾਤੀ ਵਿੱਚ ਜਕੜਨ ਦਾ ਅਨੁਭਵ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਦਮਾ (ਅਸਥਮਾ) ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਅਸਥਮਾ ਨੂੰ ਆਮ ਤੌਰ 'ਤੇ ਨਜ਼ਰਅੰਦਾਜ਼ ਕੀਤਾ ਜਾਂਦਾ ਹੈ ਅਤੇ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ ਜਾਂਦਾ ਹੈ। ਅਸਥਮਾ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਦੁਨੀਆ ਭਰ ਵਿੱਚ ਇਸ ਬਿਮਾਰੀ ਤੋਂ ਪੀੜਤ ਲੋਕਾਂ ਦੀ ਦੇਖਭਾਲ ਵਿੱਚ ਸੁਧਾਰ ਕਰਨਾ ਹੈ।