ਸਿਵਲ ਹਸਪਤਾਲ ਬਠਿੰਡਾ ਵਿਖੇ ਧੂਮ -ਧਾਮ ਨਾਲ ਮਨਾਈ ਧੀਆਂ ਦੀ ਜ਼ਿਲ੍ਹਾ ਪੱਧਰੀ ਲੋਹੜੀ
ਅਸ਼ੋਕ ਵਰਮਾ
ਬਠਿੰਡਾ, 13 ਜਨਵਰੀ 2026 : ਪੀ.ਸੀ. ਐਂਡ ਪੀ.ਐਨ.ਡੀ. ਟੀ. ਐਕਟ ਅਧੀਨ ਸਮਾਜ ਸੇਵੀ ਸੰਸਥਾ ਪ੍ਰਭੂ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਅਤੇ ਇਨਰਵੀਲ ਕਲੱਬ ਬਠਿੰਡਾ ਦੇ ਸਹਿਯੋਗ ਨਾਲ ਜੱਚਾ ਬੱਚਾ ਹਸਪਤਾਲ ਬਠਿੰਡਾ ਵਿਖੇ ਜਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਸਹਾਇਕ ਸਵਿਲ ਸਰਜਨ ਡਾ ਅਨੁਪਮਾ ਸ਼ਰਮਾ,ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ,ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਡਾ ਅੰਜਲੀ ਬਾਂਸ਼ਲ, ਡਾ ਰਾਹੁਲ ਮਦਾਨ, ਡਾ ਸੁਕਰਿਤੀ, ਡਾ ਨਵਪ੍ਰੀਤ ਕੌਰ, ਪ੍ਰਭੂ ਸ੍ਰੀ ਰਾਮ ਚੰਦਰ ਵੈੱਲਫੇਅਰ ਕਲੱਬ ਦੇ ਚੇਅਰਮੈਨ ਰਾਜੀਵ ਸ਼ਰਮਾ, ਸੈਕਟਰੀ ਮਨੀਸ਼ ਜਿੰਦਲ ਅਤੇ ਸੋਨੀਆ ਰਾਣੀ, ਕੈਸੀਅਰ ਅਰਵਿੰਦ ਗੋਇਲ, ਇਨਰਵੀਲ ਕਲੱਬ ਦੇ ਪ੍ਰੈਸੀਡੈਂਟ ਸ੍ਰੀਮਤੀ ਮੋਹਨੀ ਗੋਇਲ, ਸੈਕਟਰੀ ਸ੍ਰੀ ਮਤੀ ਦੇਵ ਮਨੀਸ਼ ਸ਼ਰਮਾ,ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਬੀ.ਈ.ਈ ਗਗਨਦੀਪ ਸਿੰਘ ਭੁੱਲਰ ਨੇ ਸਮੂਲੀਅਤ ਕੀਤੀ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ, ਡਾ ਊਸ਼ਾ ਗੋਇਲ,ਡਾ ਮੀਨਾਕਸ਼ੀ ਸਿੰਗਲਾ, ਡਾ ਅੰਜਲੀ ਬਾਂਸ਼ਲ ਅਤੇ ਪ੍ਰਭੂ ਸ੍ਰੀ ਰਾਮ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਇੰਨਰਵੀਲ ਕਲੱਬ ਦੇ ਪ੍ਰੈਸੀਡੈਂਟ ਸ੍ਰੀਮਤੀ ਮੋਹਨੀ ਗੋਇਲ ਵੱਲੋ਼ 51 ਨਵ—ਜੰਮੀਆਂ ਬੱਚੀਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਅਤੇ ਬੱਚੀਆਂ ਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ। ਇਸ ਮੌਕੇ ਮੁੰਗਫਲੀ ਅਤੇ ਰਿਊੜੀਆਂ ਵੰਡੀਆਂ ਗਈਆਂ।ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ ਨੇ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮੇਂ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਕਿਹਾ ਕਿ ਸਾਰਿਆਂ ਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ।
ਉਹਨਾਂ ਕਿਹਾ ਕਿ ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆਂ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜਿਲ੍ਹਾ ਬਠਿੰਡਾ ਵਿੱਚ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਹਨਾਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ।
ਡਾ ਮੀਨਾਕਸ਼ੀ ਸਿੰਗਲਾ ਨੇ ਸਮਾਜ ਵਿੱਚ ਲੜਕੀਆਂ ਨੇ ਕੀਤੀ ਤਰੱਕੀ ਦੀਆਂ ਉਦਾਹਰਣਾਂ ਸਹਿਤ ਵਿਸਥਾਰ ਨਾਲ ਦੱਸਿਆ। ਸਾਨੂੰ ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ। ਡਾ ਅੰਜਲੀ ਬਾਂਸਲ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ, ਮਾਵਾਂ ਅਤੇ ਸਟਾਫ ਦਾ ਧੰਨਵਾਦ ਕੀਤਾ ਅਤੇ ਸਭ ਦਾ ਸਵਾਗਤ ਕਰਦਿਆਂ ਕਿਹਾ ਕਿ ਧੀਆਂ ਸਮਾਜ ਦੀ ਸ਼ਾਨ ਹਨ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ।ਇਸ ਮੌਕੇ ਨਰਿੰਦਰ ਕੁਮਾਰ ਨੇ ਲੜਕੀਆਂ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਘੂੰੜਾ ਸਕੀਮ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਲੜਕੀਆਂ ਨੂੰ ਕੁੱਖ ਵਿਚ ਖਤਮ ਨਾ ਕੀਤਾ ਜਾਵੇ ਉਨ੍ਹਾਂ ਨੂੰ ਪੰਘੂੜਿਆਂ ਵਿਚ ਪਾ ਕੇ ਬਾਂਝ ਲੋਕਾਂ ਨੂੰ ਦਿੱਤਾ ਜਾਵੇ।ਇਸ ਮੌਕੇ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ ਵਧੀਆਂ ਕੰਮ ਕਰਨ ਵਾਲੀਆਂ ਆਸ਼ਾ ਮੰਜੂ ਦੇਵੀ, ਮਨਦੀਪ ਕੌਰ, ਰਾਜਪਾਲ ਕੌਰ, ਮਮਤਾ, ਗੁਰਪ੍ਰੀਤ ਕੌਰ, ਅਤੇ ਅਮਨਦੀਪ ਕੌਰ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ ।