ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਇਲਾਕੇ ਦਾ ਲਿਆ ਜਾਇਜ਼ਾ
-ਅਲੀਪੁਰ ਅਰਾਈਆਂ ਵਿਖੇ ਲੋਕਾਂ ਦੇ ਪੀਣ ਲਈ ਟੈਂਕਰ ਰਾਹੀਂ ਕੀਤੀ ਜਾ ਰਹੀ ਹੈ ਪਾਣੀ ਦੀ ਸਪਲਾਈ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਵੱਲੋਂ ਮੌਕੇ 'ਤੇ ਕਰਵਾਇਆ ਗਿਆ ਕਲੋਰੀਨ ਟੈਸਟ
-ਕਿਹਾ, ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਹੌਟ ਸਪੌਟ ਖੇਤਰਾਂ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੋਨੀਟਰਿੰਗ
-ਬਰਸਾਤੀ ਮੌਸਮ 'ਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਵਰਤਿਆ ਜਾਵੇ : ਡਾ. ਬਲਬੀਰ ਸਿੰਘ
-ਅਲੀਪੁਰ ਅਰਾਈਆਂ 'ਚ ਘਰ-ਘਰ ਸਰਵੇ ਜਾਰੀ
ਪਟਿਆਲਾ, 12 ਜੁਲਾਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਨਾਲ ਪ੍ਰਭਾਵਿਤ ਰਹੇ ਅਲੀਪੁਰ ਅਰਾਈਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਲਈ ਨਗਰ ਨਿਗਮ ਵੱਲੋਂ ਲਿਆਂਦੇ ਜਾ ਰਹੇ ਟੈਂਕਰਾਂ ਦੇ ਪਾਣੀ ਦੀ ਹੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਲਟੀਆਂ ਤੇ ਦਸਤ ਰੋਗ ਦੇ ਸਾਹਮਣੇ ਆਏ ਮਾਮਲੇ ਹਲਕੇ ਲੱਛਣਾਂ ਵਾਲੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਨ ਦੀ ਵੀ ਲੋੜ ਨਹੀਂ ਸੀ ਪਰ ਸਿਹਤ ਵਿਭਾਗ ਵੱਲੋਂ