ਸਿਹਤ ਵਿਭਾਗ ਬਠਿੰਡਾ ਨੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਲਈ ਕੈਂਪ ਲਾਇਆ
ਅਸ਼ੋਕ ਵਰਮਾ
ਬਠਿੰਡਾ 23 ਅਪ੍ਰੈਲ 2026 : ਸਿਹਤ ਵਿਭਾਗ ਬਠਿੰਡਾ ਵੱਲੋਂ ਜ਼ਿਲੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੇ ਜਾਂਚ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾਕਟਰ ਤਪਿੰਦਰਜੋਤ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਜ਼ਰੂਰੀ ਜਾਂਚ, ਟੈਸਟ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਜਾਂਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾਕਟਰ ਸੁਖਜਿੰਦਰ ਗਿੱਲ ਨੇ ਦੱਸਿਆ ਕਿ ਔਰਤਾਂ ਦੇ ਮਾਹਿਰ ਡਾਕਟਰ ਵੱਲੋਂ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਜਲਦੀ ਪਹਿਚਾਣ ਕਰਕੇ ਸੁਰੱਖਿਅਤ ਜਣੇਪਾ ਹੋਣ ਲਈ ਉਚ ਹਸਪਤਾਲ ਵਿੱਚ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗਰਭਵਤੀ ਔਰਤਾਂ ਦੇ ਚਾਰ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਚਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖ਼ਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਿਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ।
ਇਸ ਚੈਕ ਅੱਪ ਲਈ ਆਈਆਂ ਯੋਗ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
Click to Follow Babushahi Facebook page →