ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਪੌਦਾ ਲਗਾ ਕੇ ਦਿੱਤਾ ਵਾਤਾਵਰਣ ਸੰਭਾਲ ਦਾ ਸੰਦੇਸ਼
ਵਾਤਾਵਰਣ ਸੰਭਾਲ ਲਈ ਸਾਰਿਆਂ ਦਾ ਯੋਗਦਾਨ ਜ਼ਰੂਰੀ : ਡਾ ਰਮਨ ਗੁਪਤਾ
ਮਨਪ੍ਰੀਤ ਸਿੰਘ
ਰੂਪਨਗਰ, 05 ਜੂਨ:
ਵਿਸ਼ਵ ਵਾਤਾਵਰਨ ਦਿਵਸ ਮੌਕੇ ਸਿਹਤ ਵਿਭਾਗ ਰੂਪਨਗਰ ਵੱਲੋਂ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਪੌਦਾ ਲਗਾ ਕੇ ਇਸ ਦਿਨ ਨੂੰ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਨਿੰਮ ਦਾ ਬੂਟਾ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਅੰਜਲੀ ਚੌਧਰੀ , ਜ਼ਿਲ੍ਹਾ ਐਪੀਡਿਮੋਲੋਜਿਸਡ ਡਾ ਹਰਸ਼ਰਨ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ, ਏਐਮਓ ਦਿਲਬਾਗ ਸਿੰਘ, ਸਿਹਤ ਸੁਪਰਵਾਈਜ਼ਰ ਰਣਜੀਤ ਸਿੰਘ, ਸਿਹਤ ਵਰਕਰ ਕਰਨੈਲ ਸਿੰਘ, ਰਵਿੰਦਰ ਸਿੰਘ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਸਿਵਲ ਸਰਜਨ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਪਾਣੀ ਦੀ ਬਰਬਾਦੀ ਰੋਕਣ ਲਈ ਨਲਕਿਆਂ ਨੂੰ ਠੀਕ ਤਰ੍ਹਾਂ ਬੰਦ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਦੁਬਾਰਾ ਵਰਤੋਂ ਯੋਗ ਥੈਲੇ ਅਤੇ ਬੋਤਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਾਗਜ਼, ਪਲਾਸਟਿਕ ਅਤੇ ਧਾਤ ਨੂੰ ਰੀਸਾਈਕਲ ਕਰਨਾ ਚਾਹੀਦਾ ਹੈ।
ਡਾ ਰਮਨ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਮੇਸ਼ਾਂ ਕੂੜਾ ਡਸਟਬਿਨ ਵਿੱਚ ਪਾਇਆ ਜਾਵੇ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਿਆ ਜਾਵੇ। ਹਵਾ ਪ੍ਰਦੂਸ਼ਣ ਘਟਾਉਣ ਲਈ ਪੈਦਲ ਚੱਲਣ, ਸਾਈਕਲ ਚਲਾਉਣ ਜਾਂ ਜਨਤਕ ਆਵਾਜਾਈ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਬਿਜਲੀ ਬਚਾਉਣ ਲਈ ਲਾਈਟਾਂ, ਪੱਖੇ ਅਤੇ ਹੋਰ ਬਿਜਲੀ ਦੇ ਉਪਕਰਣ ਵਰਤੋਂ ਤੋਂ ਬਾਅਦ ਬੰਦ ਕਰਨ ਲਈ ਵੀ ਜਾਗਰੂਕ ਕੀਤਾ ਗਿਆ।
- Download Babushahi App
-
-