ਗੱਲਬਾਤ ਕਰਦੇ ਹੋਏ ਆਸ਼ੀਸ਼ ਅੱਤਰੀ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਮਈ 2025 : ਆਸ਼ੀਸ਼ ਅੱਤਰੀ ਜੋਆਇਟ ਸੈਕਟਰੀ ਟ੍ਰੇਡ ਵਿੰਗ ਆਮ ਆਦਮੀ ਪਾਰਟੀ ਨੇ ਅੱਜ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਦੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੂੰ ਸੱਤਾ ਸੰਭਾਲਣ ਮੌਕੇ ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲ ਅਜਿਹੇ ਮਿਲੇ ਸਨ ਜਿਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਚਾਰ ਦੀਵਾਰੀ ਨਹੀਂ ਸੀ, ਢੁਕਵੇਂ ਪਖਾਨੇ ਨਹੀਂ ਸਨ ਅਤੇ ਵਿਦਿਅਕ ਸਹੂਲਤਾਂ ਦੀ ਵੀ ਬਹੁਤ ਮਾੜੀ ਹਾਲਤ ਸੀ। ਪ੍ਰੰਤੂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ, ਪੰਜਾਬ ਦੇ ਲਗਭਗ ਹਰੇਕ ਸਰਕਾਰੀ ਸਕੂਲ ਵਿੱਚ ਚਾਰਦੀਵਾਰੀ ਹੈ, ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ ਹਨ, ਵਧੀਆ ਫਰਨੀਚਰ, ਪੀਣ ਵਾਲੇ ਸਾਫ਼ ਪਾਣੀ ਦੀਆਂ ਸਹੂਲਤਾਂ ਅਤੇ ਵਾਈਫਾਈ ਕਨੈਕਟੀਵਿਟੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਸੂਬੇ ਵਿੱਚੋਂ ਰਿਸ਼ਵਤਖੋਰੀ ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਉਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਉਣਗੇ