ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਆਦੇਸ਼ ਤੱਕ ਮੁਲਤਵੀ ਕਰਨ ਦਾ ਫੈਸਲਾ
ਖਰਾਬ ਮੌਸਮ ਕਾਰਨ ਬਾਹਰਲੇ ਜਿਲ੍ਹਿਆਂ ਤੋ ਆਉਣ ਵਾਲੇ ਅਧਿਕਾਰੀਆਂ/ਅਧਿਆਪਕਾਂ ਨੂੰ ਦਰਪੇਸ਼ ਔਕੜਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਫੈਸਲਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 23 ਜਨਵਰੀ,2026- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 24 ਜਨਵਰੀ ਨੂੰ ਵਿਰਾਸਤ ਏ ਖਾਲਸਾ ਵਿਖੇ ਹੋਣ ਵਾਲੇ ਉੱਤਮ ਸਕੂਲ ਪੁਰਸਕਾਰ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਪੇਸ਼ਨਗੋਈ ਦੇ ਮੱਦੇਨਜ਼ਰ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਸੂਬੇ ਭਰ ਦੇ ਵੱਖ ਵੱਖ ਜਿਲ੍ਹਿਆਂ ਤੋ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ ਅਧਿਆਪਕਾਂ ਨੇ ਸਾਮਿਲ ਹੋਣਾ ਸੀ, ਪ੍ਰੰਤੂ ਪੰਜਾਬ ਵਿੱਚ ਬਦਲੇ ਮੌਸਮ ਦੇ ਮਿਜਾਜ਼ ਅਤੇ ਖਰਾਬ ਮੌਸਮ ਕਾਰਨ ਦੂਰ ਦੂਰਾਂਡੇ ਦੇ ਜਿਲ੍ਹਿਆਂ ਤੋ ਸ੍ਰੀ ਅਨੰਦਪੁਰ ਸਾਹਿਬ ਸਮਾਗਮ ਵਿੱਚ ਪਹੁੰਚਣ ਵਾਲੇ ਅਧਿਕਾਰੀਆਂ ਦੀਆਂ ਔਕੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਸਮਾਗਮ ਅਗਲੇ ਆਦੇਸ਼ਾਂ ਤੱਕ ਮੁਲਤਵੀ ਕੀਤਾ ਗਿਆ ਹੈ। ਇਹ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ ਨੇ ਦਿੱਤੀ।
- Download Babushahi App
-
-